ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਕੇਂਦਰੀ ਮੰਤਰੀ ਜਲ ਸ਼ਕਤੀ ਮੰਤਰਾਲਾ ਗਜੇਂਦਰ ਸ਼ੇਖਾਵਤ
ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ।ਉਨਾਂ ਨੇ ਦੱਸਿਆ ਕਿ ਹਲਕਾ ਸੁਨਾਮ ਵਿੱਚ ਬਹੁਤ ਸਾਰੇ ਅਜਿਹੇ ਪਿੰਡ ਅਤੇ ਇਲਾਕੇ ਹਨ, ਜਿਨ੍ਹਾਂ ਪਿੰਡਾਂ ਦੇ ਖੇਤਾਂ ਵਿੱਚ ਕਿਸਾਨ ਭਰਾਵਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ।ਮੈਡਮ ਬਾਜਵਾ ਨੇ ਕਿਹਾ ਕਿ ਉਨਾਂ ਨਾਲ ਬਹੁਤ ਵਾਰ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੇ ਕਿਸਾਨ ਭਰਾਵਾਂ ਨੇ ਖੇਤਾਂ ਨੂੰ ਨਹਿਰੀ ਪਾਣੀ ਲਾਉਣ ਸਬੰਧੀ ਗੱਲ ਕੀਤੀ ਹੈ।ਅੱਜ ਉਨਾਂ ਇਸ ਮੰਗ ਸਬੰਧੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਮਿਲ ਕੇ ਬੇਨਤੀ ਕੀਤੀ ਕਿ ਹਲਕੇ ਸੁਨਾਮ ਵਿੱਚ ਲੰਘ ਰਹੇ ਨਹਿਰੀ ਪਾਣੀ ਦੇ ਨਜ਼ਦੀਕ ਬਾਕੀ ਰਹਿੰਦੇ ਪਿੰਡਾਂ ਦੇ ਕਿਸਾਨ ਭਰਾਵਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਦਿੱਤੀ ਜਾਵੇ।
ਮੈਡਮ ਬਾਜਵਾ ਨੇ ਦੱਸਿਆ ਕਿ ਪਿੰਡ ਅਕਬਰਪੁਰ ਦੀ ਕਾਫੀ ਲੰਮੇ ਸਮੇਂ ਤੋਂ ਚੱਲ ਰਹੀ ਨਹਿਰੀ ਪਾਣੀ ਦੀ ਸਮੱਸਿਆ ਸਬੰਧੀ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਕਿਸਾਨ ਭਰਾਵਾਂ ਨੇ ਹਰ ਵਾਰ ਨਹਿਰੀ ਪਾਣੀ ਦੀ ਹੀ ਮੰਗ ਰੱਖੀ ਹੈ ਤੇ ਪਿੰਡ ਅਕਬਰਪੁਰ ਦੀ ਇਸ ਸਮੱਸਿਆ ਦਾ ਹੱਲ ਵੀ ਜਲਦੀ ਕੀਤਾ ਜਾਵੇਗਾ।ਮੈਡਮ ਬਾਜਵਾ ਨੇ ਅੱਗੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਹਲਕੇ ਸੁਨਾਮ ਤੇ ਨਜ਼ਦੀਕੀ ਪਿੰਡਾਂ ਦੇ ਕਿਸਾਨ ਭਰਾਵਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਜਲਦ ਉਪਲੱਬਧ ਕਰਵਾਈ ਜਾਵੇਗੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media