ਸਮਰਾਲਾ, 3 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਅਗਵਾਈ ਹੇਠ ਯੂਨੀਅਨ ਦਾ
ਇੱਕ ਵਫਦ ਨੇ ਬੀਤੇ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਮੰਗ ਪੱਤਰ ਐਸ.ਡੀ.ਐਮ ਸਮਰਾਲਾ ਰਾਹੀਂ ਭੇਜਿਆ ਗਿਆ।ਇਸ ਵਿੱਚ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਮਾਲ ਮਹਿਕਮੇ ਦੇ ਅਧਿਕਾਰੀ ਭੇਜ ਕੇ ਫਸਲਾਂ, ਸਬਜ਼ੀਆਂ ਅਤੇ ਸਰੋਂ ਦੇ ਹੋਏ ਨੁਕਸਾਨ ਸਬੰਧੀ ਸਪੈਸ਼ਲ ਗਿਰਦਾਵਰੀ ਕਰਵਾ ਕੇ 50 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ ਅਤੇ ਫੜੇ ਜਾ ਰਹੇ ਬੇਕਸੂਰਾਂ ਮੁੰਡਿਆਂ ਦੀ ਫੜ ਫੜਾਈ ਜਲਦ ਬੰਦ ਕਰੇ।ਬੇਮੌਸਮੀ ਬਰਸਾਤ ਕਾਰਨ ਫਸਲਾਂ ਦੀ ਕੁਆਲਟੀ ਅਤੇ ਨਮੀਂ ਦੀਆਂ ਸ਼ਰਤਾਂ ਵਿੱਚ ਸਰਕਾਰ ਛੋਟ ਦੇਵੇ।ਸਰਕਾਰ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਬਿਜ਼ਾਈ ਲਈ ਖਾਦ ਤੇ ਬੀਜ਼ਾਂ ਵਿੱਚ ਛੋਟ ਦੇਵੇ।ਪੰਜਾਬ ਅੰਦਰ ਕਾਰਪੋਰੇਟ ਘਰਾਣਿਆਂ ਦੀ ਪਾਲਿਸੀ ਬੰਦ ਕਰਕੇ ਬਿਜਲੀ ਦੇ ਪ੍ਰੀਪੇਡ ਮੀਟਰ ਲਗਾਉਣੇ ਬੰਦ ਕਰੇ।ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁੱਕਤੀ ਪੱਤਰ ਤੁਰੰਤ ਦਿੱਤੇ ਜਾਣ।ਜੁਮਲਾ ਮੁਸ਼ਤਰਕਾ ਖਾਤਾ ਮਾਲਕਾਨ ਅਤੇ ਅਬਾਦਕਾਰਾਂ ਨੂੰ ਮਾਲਕੀ ਹੱਕ ਤੁਰੰਤ ਦਿੱਤੇ ਜਾਣ।
ਮੰਗ ਪੱਤਰ ਦੇਣ ਮੌਕੇ ਅਵਤਾਰ ਸਿੰਘ, ਗੋਰਖਾ ਸਿੰਘ, ਇੰਦਰਜੀਤ ਸਿੰਘ, ਨਿਰਮਲ ਸਿੰਘ, ਬੂਟਾ ਸਿੰਘ, ਪਾਲ ਸਿੰਘ, ਭੋਲੂ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media