ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਲੂਮਿਨਾਈ ਐਸੋਸੀਏਸ਼ਨ ਵੱਲੋਂ ‘ਐਲੂਮਨੀ ਮੀਟ’ ਦਾ ਆਯੋਜਨ ਕੀਤਾ ਗਿਆ।ਇਸ ਮੀਟ ’ਚ 80 ਵਿਦਿਆਰਥਣਾਂ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਕਾਲਜ ਸ਼ਬਦ ਨਾਲ ਕੀਤਾ ਗਿਆ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਈਆਂ ਵਿਦਿਆਰਥਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜ਼ਿੰਦਗੀ ’ਚ ਤਰੱਕੀਆਂ ਕਰਨ ਅਤੇ ਉਚਾ ਕਿਰਦਾਰ ਧਾਰਣ ਕਰਨ ਦੀ ਪ੍ਰੇਰਣਾ ਦਿੱਤੀ।ਸਾਬਕਾ ਵਿਦਿਆਰਥਣਾਂ ਨੇ ਕਾਲਜ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਆਪਣੇ ਬੀਤੇ ਦਿਨਾਂ ਨੂੰ ਯਾਦ ਕੀਤਾ।ਵਿਦਿਆਰਥਣਾਂ ਦੀਆਂ ਦਿਲੀ ਭਾਵਨਾਵਾਂ ਨੂੰ ਸੁਣਦਿਆਂ ਵਾਈਸ ਪ੍ਰਿੰਸੀਪਲ ਪ੍ਰੋ. ਰਵਿੰਦਰ ਕੌਰ ਨੇ ਜਿਥੇ ਬੱਚਿਆਂ ਪ੍ਰਤੀ ਆਪਣੀ ਭਾਵੁਕਤਾ ਪ੍ਰਗਟ ਕੀਤੀ, ਉਥੇ ਨਾਲ ਹੀ ਉਨ੍ਹਾਂ ਨੂੰ ਕਾਲਜ ਦੇ ਵਿਦਿਆਰਥੀਆਂ ਪ੍ਰਤੀ ਸੱਚੀ-ਸੁੱਚੀ ਸਾਂਝ ਬਰਕਰਾਰ ਰੱਖਣ ਦਾ ਯਕੀਨ ਵੀ ਦਿਵਾਇਆ।ਡਾ. ਸੁਰਿੰਦਰ ਕੌਰ ਵਲੋਂ ਐਲੂਮਿਨਾਇਜ਼ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਐਸੋਸੀਏਸ਼ਨ ਵਲੋਂ ਮਿਸ ਕਰਿਸ਼ਮਾ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ।ਪ੍ਰੋਗਰਾਮ ਦੇ ਅਖ਼ੀਰ ’ਚ ਐਸੋਸੀਏਸ਼ਨ ਦੀ ਪ੍ਰਧਾਨ ਡਾ. ਸ਼ਰਨਜੀਤ ਕੌਰ ਵਲੋਂ ਪਹੁੰਚੇ ਵਿਦਿਆਰਥੀਆਂ ਅਤੇ ਕਾਲਜ ਦੀ ਸਮੁੱਚੀ ਪ੍ਰਬੰਧਕੀ ਟੀਮ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ।ਮੰਚ ਸੰਚਾਲਨ ਡਾ. ਬਲਜੀਤ ਕੌਰ ਰਿਆੜ ਨੇ ਸੰਭਾਲੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …