ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਦੇ ਲਿਟਰੇਰੀ ਸੁਸਾਇਟੀ ਵਲੋਂ ਲੇਖਕ ਤੇ ਵਿਦਿਆਰਥੀਆਂ ਨੂੰ ਰੂਬਰੂ ਪ੍ਰੋਗਰਾਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ’ਚ ਉਘੇ ਚਿੰਤਕ ਤੇ ਲੇਖਕ ਡਾ. ਗੁਰਪ੍ਰਤਾਪ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਮੁਲਕਾਤ ਕੀਤੀ।
ਪ੍ਰੋਗਰਾਮ ਦਾ ਆਗਾਜ਼ ਸ਼ਬਦ ਗਾਇਣ ਨਾਲ ਕੀਤਾ ਗਿਆ।ਉਪਰੰਤ ਵਿਭਾਗ ਮੁਖੀ ਪ੍ਰੋਫੈਸਰ ਸੁਪਨਿੰਦਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ’ਚ ਸਾਹਿਤ ਦੀ ਸਮਾਜ ’ਚ ਜ਼ਰੂਰਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਹਿਤ ਜਿੰਦਗੀ ਨੂੰ ਸੇਧ ਦਿੰਦਾ ਅਤੇ ਨਿਰਾਸ਼ਾ ਤੋਂ ਬਚਾੳਂੁਦਾ ਹੈ।ਉਨ੍ਹਾਂ ਨੇ ਸਾਹਿਤ ਵਿਚਲੇ ਲੁੱਕਵੇ ਅਰਥ ਲੱਭਣ ਦੀ ਵਿਧੀ-ਵਿਧਾਂਤ ’ਤੇ ਚਾਨਣਾ ਪਾਇਆ।ਡਾ. ਗੁਰਪ੍ਰਤਾਪ ਸਿੰਘ ਨੇ ਆਪਣੇ ਨਾਵਲ ‘ਹਾਉ ਦਿਨਕਰ ਲੋਸਟ ਹਿਜ ਜੋਬ ਐਡ ਫਾੳਂੂਡ ਲਾਇਫ’ ਦੇ ਵਿਧੀ ਵਿਧਾਨ ਤੇ ਵਿਉਤਬੰਦੀ, ਇਸ ਦੀ ਸ਼ੈਲੀ ਦੇ ਨਾਲ ਨਾਲ ਲਿਖਣ ਪ੍ਰਕਿਰਿਆ ’ਤੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।ਪ੍ਰੋਗਰਾਮ ਦੇ ਅੰਤ ’ਚ ਪ੍ਰੋ: ਪ੍ਰਨੀਤ ਕੌਰ ਢਿੱਲੋਂ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਇਸ ਮੌਕੇ ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਮਲਕਿੰਦਰ ਸਿੰਘ ਪ੍ਰੋ: ਦਲਜੀਤ ਸਿੰਘ, ਡਾ. ਮਮਤਾ ਮਹਿੰਦਰੂ, ਪ੍ਰੋ: ਵਿਜੈ ਬਰਨਾਡ, ਡਾ. ਜਸਵਿੰਦਰ ਕੌਰ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਸੌਰਵ ਮੇਘ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਐਮ.ਪੀ ਮਸੀਹ, ਪ੍ਰੋ: ਹਰਮਨਪ੍ਰੀਤ ਸਿੰਘ, ਪ੍ਰੋ: ਮਹਿਕਦੀਪ ਕੌਰ, ਪ੍ਰੋ: ਜਸਪ੍ਰੀਤ ਕੌਰ, ਪ੍ਰੋ: ਮੁਹੰਮਦ ਆਰਿਫ ਅਤੇ ਹੋਰ ਅਧਿਆਪਕ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …