Sunday, August 30, 2026

ਨਵੇਂ ਸੈਸ਼ਨ ਦੀ ਅਰੰਭਤਾ ‘ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਵਿਖੇ ਧਾਰਮਿਕ ਸਮਾਗਮ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਸੈਸ਼ਨ ਦੀ ਅਰੰਭਤਾ ‘ਤੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੀ ਪ੍ਰਬੰਧਕੀ ਟੀਮ ਸਮੇਤ ਹਾਜ਼ਰੀ ਭਰੀ।ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਸਕੂਲ ਦੇ ਕੀਰਤਨੀ ਜੱਥੇ ਨੇ ਸ਼ਬਦ ਕੀਰਤਨ ਦੀ ਛਹਿਬਰ ਲਾਈ।ਪ੍ਰਧਾਨ ਨਿੱਜ਼ਰ ਨੇ ਬੱਚਿਆਂ ਨੂੰ ਅਧਿਆਤਮਕ ਤੌਰ ‘ਤੇ ਮਜ਼ਬੂਤ ਰਹਿਣ ਅਤੇ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਜੀਵਨ ਵਿਚ ਹਮੇਸ਼ਾਂ ਸਫਲ ਰਹਿਣ ਦਾ ਆਸ਼ੀਰਵਾਦ ਦਿੱਤਾ।
ਭਾਈ ਵੀਰ ਸਿੰਘ ਅਕੈਡਮੀ ਤੋਂ ਪਰਮਜੀਤ ਸਿੰਘ ਖਾਲਸਾ ਅਤੇ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪ੍ਰੋ. ਹਰੀ ਸਿੰਘ ਨੇ ਬੱਚਿਆਂ ਨੂੰ ਗੁਰਮਤਿ ਜੀਵਨ ਜਾਂਚ ਅਪਣਾਉਣ ‘ਤੇ ਜ਼ੋਰ ਦਿੱਤਾ।ਸਮਾਗਮ ਦੌਰਾਨ ਪ੍ਰਧਾਨ ਡਾ. ਨਿੱਜ਼ਰ ਵੱਲੋਂ ਨਵ-ਨਿਯੁੱਕਤ ਪ੍ਰਿੰਸੀਪਲ ਮਨਦੀਪ ਸਿੰਘ, ਉਜਾਗਰ ਸਿੰਘ ਮੈਂਬਰ ਚੀਫ਼ ਖ਼ਾਲਸਾ ਦੀਵਾਨ, ਜੰਗ ਬਹਾਦਰ ਸਿੰਘ, ਅਮਰਜੀਤ ਸਿੰਘ ਅਨੰਦ ਨੂੰ ਸਨਮਾਨਿਤ ਕੀਤਾ ਗਿਆ।ਗੁਰੂ ਗਿਆਨ ਇੰਸੀਟੀਚਿਊਟ ਆਫ ਮਿਊਜਿਕ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਕੇ 11000/- ਨਕਦ ਤੇ ਮੈਡਲ ਜਿੱਤਣ ਵਾਲੇ ਸਕੂਲ ਵਿਦਿਆਰਥੀਆਂ ਗੁਰਕੀਰਤ ਕੌਰ ਅਤੇ ਤਰਨਤੇਜ਼ ਸਿੰਘ ਦਾ ਸਨਮਾਨ ਕੀਤਾ ਗਿਆ।ਮੰਚ ਸੰਚਾਲਨ ਧਾਰਮਿਕ ਅਧਿਆਪਕਾ ਮੈਡਮ ਸੁਖਜੀਤ ਕੌਰ ਨੇ ਕੀਤਾ।
ਇਸ ਮੋਕੇ ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਰਬਿੰਦਰਬੀਰ ਸਿੰਘ ਭੱਲਾ, ਪ੍ਰੋ. ਸੂਬਾ ਸਿੰਘ, ਮਨਪ੍ਰੀਤ ਸਿੰਘ, ਡਾਇਰੈਕਟਰ ਓਪਰਸ਼ਨਜ਼ ਡਾ. ਅੰਮ੍ਰਿਤਪਾਲ ਸਿੰਘ ਚਾਵਲਾ, ਪ੍ਰੇਮ ਸਿੰਘ ਸਮੇਤ ਸਕੂਲ ਅਧਿਆਪਕ, ਸਟਾਫ ਤੇ ਵਿਦਿਆਰਥੀ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …