ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਮਨਦੀਪ ਸਿੰਘ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦਾ ਨਵਾਂ ਪ੍ਰਿੰਸੀਪਲ ਨਿਯੁੱਕਤ ਕੀਤਾ ਗਿਆ ਹੈ।ਵਿਦਿਅਕ ਖੇਤਰ ਵਿਚ ਅਧਿਆਪਨ ਅਤੇ ਉਸਾਰੂ ਪ੍ਰਬੰਧਨ ਦਾ 20 ਸਾਲ ਦਾ ਤਜਰਬਾ ਰੱਖਣ ਵਾਲੇ ਮਨਦੀਪ ਸਿੰਘ ਨੂੰ ਸਭ ਤੋ ਪਹਿਲਾਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਪਾ ਕੇ ਨਵੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਬੰਧਕਾਂ ਵੱਲੋਂ ਪ੍ਰਿੰਸੀਪਲ ਦਫਤਰ ਵਿਚ ਮੂਲ ਮੰਤਰ ਦਾ ਪਾਠ ਕਰਨ ਉਪਰੰਤ ਮਨਦੀਪ ਸਿੰਘ ਨੂੰ ਪ੍ਰਿੰਸੀਪਲ ਦੇ ਅਹੁੱਦੇ ‘ਤੇ ਬਿਠਾਇਆ ਗਿਆ।ਅਹੁੱਦਾ ਸੰਭਾਲਣ ਮੌਕੇ ਸਕੂਲ ਸਟਾਫ ਵੱਲੋਂ ਨਵ-ਨਿਯੁੱਕਤ ਪ੍ਰਿੰਸੀਪਲ ਨੂੰ ਫੁੱਲਾਂ ਦਾ ਗੁਲਦਸਤਾਂ ਭੇਟ ਕੀਤਾ ਗਿਆ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਸੇਵਾ ਮੁਕਤ ਹੋਏ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਦੀਆਂ ਦੀਵਾਨ ਅਤੇ ਸਕੂਲ ਪ੍ਰਤੀ ਨਿਭਾਈਆਂ ਗਈਆਂ ਵੱਡਮੁੱਲੀਆਂ ਸੇਵਾਵਾਂ ਨੂੰ ਯਾਦ ਕੀਤਾ।ਉਨਾਂ ਕਿ ਸਕੂਲ ਦੇ ਨਵੇਂ ਪ੍ਰਿੰਸੀਪਲ ਮਨਦੀਪ ਸਿੰਘ ਸਕੂਲ ਨੂੰ ਵਿਕਾਸ ਦੇ ਪੱਧਰ ਨੂੰ ਹੋਰ ਵੀ ਉਚਾ ਲੈ ਕੇ ਜਾਣਗੇ।
ਇਸ ਮੋਕੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਰਬਿੰਦਰਬੀਰ ਸਿੰਘ ਭੱਲਾ ਡਾਇਰੈਕਟਰ ਓਪਰੇਸ਼ਨ ਆਦਿ ਵੀ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …