ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਅਸ਼ੋਕ ਤਲਵਾੜ ਦੀ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਚੇਅਰਮੈਨ ਵਜੋਂ ਨਿਯੁੱਕਤੀ ਦਾ ਸਰਕਾਰੀ ਨੋਟੀਫਿਕੇਸ਼ਨ
ਆਉਣ ‘ਤੇ ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਮੁਬਾਰਕਬਾਦ ਦਿੱਤੀ ਹੈ।ਉਨਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸ਼ੋਕ ਤਲਵਾੜ ਆਮ ਆਦਮੀ ਪਾਰਟੀ ਦੇ ਫਾਉਂਡਰ ਮੈਂਬਰ ਹਨ।ਉਹਨਾਂ ਨੇ ਪਾਰਟੀ ਨੂੰ ਖੜਾ ਕਰਨ ਤੇ ਮਜ਼ਬੂਤੀ ਵਾਸਤੇ ਕਈ ਸਾਲਾਂ ਤੋਂ ਬਹੁਤ ਮੇਹਨਤ ਕੀਤੀ ਹੈ।ਜਿਸ ਕਰਕੇ ਪਾਰਟੀ ਹਾਈਕਮਾਨ ਨੇ ਉਹਨਾਂ ਨੂੰ ਪਾਰਟੀ ਪ੍ਰਤੀ ਕੀਤੀ ਗਈ ਸੇਵਾ ਦਾ ਮਾਣ ਦਿੱਤਾ ਹੈ।ਡਾਕਟਰ ਸੰਧੂ ਨੇ ਅਸ਼ੋਕ ਤਲਵਾੜ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਉਹ ਬਤੌਰ ਵਿਧਾਇਕ ਟਰੱਸਟ ਵਲੋ ਸ਼ਹਿਰ ਦੀ ਬੇਹਤਰੀ ਲਈ ਕੀਤੇ ਜਾਣ ਵਾਲੇ ਹਰ ਕੰਮ ਦਾ ਸਵਾਗਤ ਕਰਨਗੇ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media