ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜਨਰਲ ਹਾਊਸ ‘ਚ ਹੋਏ ਫੈਸਲੇ ਮੁਤਾਬਿਕ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਵੱਲੋਂ ਅੱਜ ਡਾ. ਸੂਬਾ ਸਿੰਘ ਨੂੰ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਅਦਾਰਿਆਂ ਦੇ ਦੀਵਾਨੀ ਦਾਅਵਿਆਂ, ਕਿਰਾਏ ਦੇ ਕੇਸਾਂ, ਅਜਰਾਅ ਵਾਲੇ ਹੋਰ ਫੁੱਟਕਲ ਮੁਕੱਦਿਆਂ ਦਾ ਜੁਆਬ ਦਾਅਵਾ ਦੇਣ ਹਿੱਤ ਪੈਰਵਾਈ ਕਰਨ ਦੀ ਸੇਵਾ ਸੋਂਪੀ ਗਈ ਹੈ।ਦੀਵਾਨ ਦੇ ਮੈਂਬਰ ਡਾ. ਸੂਬਾ ਸਿੰਘ ਡਬਲ ਐਮ.ਏ, ਐਲ ਐਲ.ਬੀ, ਪੀ ਐਚ.ਡੀ, ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਮੈਂਬਰ ਅਤੇ ਸਪੋਰਟਸ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।ਪ੍ਰਿੰਸੀਪਲ ਦੇ ਅਹੁੱਦੇ ਤਂੋ ਰਿਟਾਇਰ ਡਾ. ਸੂਬਾ ਸਿੰਘ ਲੰਬੇ ਅਰਸੇ ਤੋਂ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਮੈਂਬਰ ਵੀ ਹਨ।ਉਨਾਂ ਇਸ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ।ਇਸ ਮੋਕੇ ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਰਮਣੀਕ ਸਿੰਘ ਫਰੀਡਮ, ਪ੍ਰੇਮ ਸਿੰਘ, ਗੁਰਿੰਦਰ ਸਿੰਘ ਢੀਂਗਰਾ ਆਦਿ ਮੈਂਬਰ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …