Sunday, December 22, 2024

ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

ਕਿਹਾ, ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਵਾਚਣਾ ਲਾਜ਼ਮੀ

ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ।ਇਸ ਦੀ ਸ਼ੁਰੂਆਤ ਉਨਾਂ ਅੱਜ ਫਾਜ਼ਿਲਕਾ ਜਿਲ੍ਹੇ ਤੋਂ ਕੀਤੀ, ਜੋ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ।
5 ਅਪ੍ਰੈਲ ਨੂੰ ਫਿਰੋਜ਼ਪੁਰ, 6 ਨੂੰ ਰੋਪੜ ਤੇ ਮੋਹਾਲੀ, 7 ਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ ਤੇ ਸ਼੍ਰੀ ਮੁਕਤਸਰ ਸਾਹਿਬ, 17 ਨੂੰ ਜਲੰਧਰ, 18 ਨੂੰ ਫ਼ਤਹਿਗੜ੍ਹ ਸਾਹਿਬ, 20, 21 ਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂ ਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲ੍ਹੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ।ਇਸ ਦੌਰੇ ਦੌਰਾਨ ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁੱਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ।
ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਚੰਡੀਗੜ੍ਹ ਦੇ ਦਫ਼ਤਰਾਂ ਵਿੱਚ ਬੈਠਣ ਦੀ ਥਾਂ ਇਹ ਦੌਰਾ ਬਹੁਤ ਜਰੂਰੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …