ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿੱਚ ਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਹਰੇਕ ਪਿੰਡ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ।ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਜਲਦੀ ਤੋਂ ਜਲਦੀ ਦੇਣਾ ਚਾਹੁੰਦੀ ਹੈ ਅਤੇ ਇਹ ਤਾਂ ਹੀ ਸੰਭਵ ਹੈ, ਜੇਕਰ ਤੁਸੀਂ ਆਪਣੀ ਰਿਪੋਰਟ ਸਮੇਂ ‘ਤੇ ਦਿਓ।ਉਨਾਂ ਕਿਹਾ ਕਿ ਜਿਲ੍ਹੇ ਵਿੱਚ ਕਣਕ ਤੋਂ ਇਲਾਵਾ ਸਬਜ਼ੀ, ਪਸ਼ੂਆਂ ਦਾ ਚਾਰਾ ਅਤੇ ਹੋਰ ਫਸਲਾਂ ਵੀ ਬੀਜ਼ੀਆਂ ਜਾਂਦੀਆਂ ਹਨ ਅਤੇ ਹਰੇਕ ਫਸਲ ਉਤੇ ਮੀਂਹ ਦਾ ਅਸਰ ਵੱਖੋ-ਵੱਖ ਹੈ।ਇਸ ਲਈ ਹਰੇਕ ਪਿੰਡ ਪਹੁੰਚ ਕੇ ਫਸਲਾਂ ਦੀ ਸਹੀ ਜਾਣਕਾਰੀ ਇਕੱਠੀ ਕਰਕੇ ਰਿਪੋਰਟ 14 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਸੌਂਪੈ ਜਾਵੇ।ਉਨਾਂ ਦੱਸਿਆ ਕਿ ਹੁਣ ਤੱਕ ਆਈ ਰਿਪੋਰਟ ਵਿਚ ਕਰੀਬ 2000 ਹੈਕਟੇਅਰ ਤੋਂ ਵੱਧ ਰਕਬੇ ਵਿਚ 33 ਤੋਂ 75 ਫੀਸਦੀ ਤੱਕ ਦਾ ਨੁਕਸਾਨ ਹੋਇਆ ਹੈ ਅਤੇ ਕੱਲ ਰਾਤ ਹੋਈ ਗੜੇਮਾਰੀ ਕਾਰਨ ਤਿੰਨ ਪਿੰਡਾਂ ਵਿਚ 100 ਫੀਸਦੀ ਨੁਕਸਾਨ ਦੀ ਰਿਪੋਰਟ ਹੈ।ਸਾਡੇ ਜਿਲ੍ਹੇ ਵਿਚ 75000 ਦੇ ਕਰੀਬ ਹੈਕਟੇਅਰ ਵਿਚ 10 ਪ੍ਰਤੀਸ਼ਤ ਤੋਂ 100 ਫੀਸਦੀ ਨੁਕਾਸਨ ਦੀ ਰਿਪੋਰਟ ਹੈ।ਉਨਾਂ ਨਾਲ ਹਾਜ਼ਰ ਮੁੱਖ ਖੇਤੀਬਾੜੀ ਅਧਿਕਾਰੀ ਜਤਿੰਦਰ ਸਿੰਘ ਗਿੱਲ ਨੇ ਭਰੋਸਾ ਦਿੱਤਾ ਕਿ ਉਨਾਂ ਦੇ 84 ਦੇ ਕਰੀਬ ਮਾਹਿਰ ਅਧਿਕਾਰੀ ਜਿਲ੍ਹੇ ਵਿਚ ਤਾਇਨਾਤ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …