ਅੰਮ੍ਰਿਤਸਰ 5 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ
ਸਹੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਨਾਲ ਨਾਲ ਪਟਵਾਰੀਆਂ ਨੂੰ ਹਰੇਕ ਖੇਤ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਫਸਲ ਦੀ ਕਟਾਈ ਦੇ ਨਾਲ ਹੀ ਦੇਣਾ ਚਾਹੁੰਦੀ ਹੈ ਅਤੇ ਉਹ ਤਾਂ ਹੀ ਸੰਭਵ ਹੈ ਜੇਕਰ ਦੋਵੇਂ ਵਿਭਾਗ ਫਸਲਾਂ ਦੇ ਨੁਕਸਾਨ ਸਬੰਧੀ ਆਪਣੀ ਰਿਪੋਰਟ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਤਿਆਰ ਕਰਕੇ ਸਮੇਂ ਦੇਣ।ਉਨਾਂ ਕਿਹਾ ਕਿ ਜਿਲ੍ਹੇ ਵਿਚ ਕਣਕ ਤੋਂ ਇਲਾਵਾ ਸਬਜੀ, ਪਸ਼ੂਆਂ ਦਾ ਚਾਰਾ ਅਤੇ ਹੋਰ ਫਸਲਾਂ ਦਾ ਵੀ ਨੁਕਸਾਨ ਹੋਇਆ ਹੈ, ਸੋ ਦੋਵਾਂ ਵਿਭਾਗਾਂ ਦੇ ਅਧਿਕਾਰੀ ਹਰੇਕ ਪਿੰਡ ਪਹੁੰਚ ਕੇ ਫਸਲਾਂ ਦੀ ਸਹੀ ਜਾਣਕਾਰੀ ਇਕੱਠੀ ਕਰਨੀ ਯਕੀਨੀ ਬਨਾਉਣ ਅਤੇ ਇਸ ਦੀ ਰਿਪੋਰਟ 14 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਸੌਂਪਣ।ਉਨਾਂ ਦੱਸਿਆ ਕਿ ਮੁੱਢਲੀ ਰਿਪੋਰਟ ਅਨੁਸਾਰ ਫਸਲਾਂ ਦਾ ਨੁਕਸਾਨ 10 ਤੋਂ 100 ਫੀਸਦੀ ਤੱਕ ਹੋਇਆ ਹੈ ਅਤੇ ਕਿਸਾਨ ਨੂੰ ਮੁਆਵਜ਼ਾ ਫਸਲ ਦੇ ਨੁਕਸਾਨ ਦੇ ਹਿਸਾਬ ਨਾਲ ਹੀ ਮਿਲਣਾ ਹੈ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media