Sunday, December 22, 2024

ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਨਾਰੀ ਸਸ਼ਕਤੀਕਰਨ ਅਤੇ ਸਮਾਜ ’ਚ ਉਨ੍ਹਾਂ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ’ਚ ਉਨ੍ਹਾਂ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ ਮੁੱਖ ਦਫ਼ਤਰ ਉਤਰੀ ਰੇਲਵੇ ਅੰਮ੍ਰਿਤਸਰ ਸੁਪਰਡੈਂਟ ਸ੍ਰੀਮਤੀ ਸੁਖਜੀਤ ਕੌਰ ਸ਼ੰਮੀ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਅਤੇ ਸੈਸ਼ਨ ਲੜਕੀਆਂ ਅਤੇ ਲੜਕਿਆਂ ਦੋਵਾਂ ਲਈ ਜ਼ਰੂਰੀ ਹਨ, ਕਿਉਂਕਿ ਇਹ ਉਨ੍ਹਾਂ ਨੂੰ ਇਕ ਦੂਜੇ ਪ੍ਰਤੀ ਸੰਵੇਦਨਸ਼ੀਲ ਬਣਾਉਂਦੇ ਹਨ।
ਸ੍ਰੀਮਤੀ ਸ਼ੰਮੀ ਨੇ ਜ਼ਿੰਦਗੀ ਦੇ ਤਜਰਬੇ ਨੂੰ ਵਿਦਿਆਰਥੀਆਂ ਨਾਲ ਸਾਂਝਾ ਕਰਦਿਆਂ ਕਿਹਾ ਕਿ ਕਾਮਯਾਬੀ ਦਾ ਮਾਰਗ ਬਹੁਤ ਹੀ ਚਾਵਾਂ ਅਤੇ ਕਠਿਨਾਈਆਂ ਭਰਪੂਰ ਹੁੰਦਾ ਹੈ, ਪਰ ਇਹ ਔਕੜਾਂ ਨਵੀਂ ਉਮੀਦ ਅਤੇ ਉਮੰਗਾਂ ਲੈ ਕੇ ਆਉਂਦੀਆਂ ਹਨ ਅਤੇ ਜਦ ਸਫ਼ਲਤਾ ਹਾਸਲ ਹੁੰਦੀ ਹੈ ਤਾਂ ਨਵੇਂ ਕੀਰਤੀਮਾਨ ਸਥਾਪਿਤ ਹੁੰਦੇ ਹਨ।
ਉਨ੍ਹਾਂ ਵਿਦਿਆਰਥਣਾਂ ਨੂੰ ਔਰਤ ਵਿਰੋਧੀ ਮਾਨਸਿਕਤਾ ਤੋਂ ਦੂਰ ਰਹਿਣ ਦੀ ਸਲਾਹ ਦਿੰਧਿਆਂ ਕਿਹਾ ਕਿ ਔਰਤਾਂ ਦੇ ਸਸ਼ਕਤੀਕਰਨ ਦਾ ਮਤਲਬ ਮਰਦਾਂ ਨੂੰ ਨੀਵਾਂ ਵਿਖਾਉਣਾ ਨਹੀਂ ਹੈ।ਅਜੋਕੇ ਸੰਸਾਰ ’ਚ ਅਜੇ ਵੀ ਜ਼ਿਆਦਾਤਰ ਔਰਤਾਂ ਪੀੜ੍ਹਤ ਹਨ ਅਤੇ ਲੋਕਾਂ ਦੀ ਗਲਤ ਮਾਨਸਿਕਤਾ ਕਾਰਨ ਦੁਰਵਿਵਹਾਰ ਜਾਰੀ ਹੈ।
ਕਾਲਜ ਪ੍ਰਿੰਸੀਪਲ ਡਾ. ਆਰ.ਕੇ. ਧਵਨ ਨੇ ਮੁੱਖ ਮਹਿਮਾਨ ਸ੍ਰੀਮਤੀ ਸ਼ੰਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਸ਼ਵ ਭਰ ’ਚ ਔਰਤਾਂ ਹਰੇਕ ਖੇਤਰ ’ਚ ਮੱਲ੍ਹਾ ਮਾਰ ਰਹੀਆਂ ਹਨ ਅਤੇ ਕਿਸੇ ਵੀ ਸਮਾਜ ਦੀ ਹੋਂਦ ਔਰਤ ਤੋਂ ਬਿਨ੍ਹਾਂ ਨਾਮੁਮਕਿਨ ਹੈ।ਡਾ. ਧਵਨ ਨੇ ਕੋਆਰਡੀਨੇਟਰ ਡਾ. ਤਾਜਪ੍ਰੀਤ ਕੌਰ, ਡਾ. ਚਰਨਜੀਤ ਕੌਰ, ਡਾ. ਸਤਿੰਦਰ ਕੌਰ, ਡਾ. ਕਵਿਤਾ ਭਗਤ ਵਲੋਂ ਸਮਾਗਮ ਸਬੰਧੀ ਕੀਤੇ ਗਏ ਯਤਨਾਂ ਦੀ ਸ਼ਲਾਘਾ ਵੀ ਕੀਤੀ।ਇਸ ਮੌਕੇ ਕਾਲਜ ਸਟਾਫ਼ ਸਮੇਤ ਵੱਡੀ ਗਿਣਤੀ ’ਚ ਵਿਦਿਆਰਥੀ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …