ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ
ਤੀਜਾ ਯੂਨੀਵਰਸਿਟੀ ਇਮਤਿਹਾਨਾਂ ’ਚੋਂ ਪਹਿਲਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀਆਂ ਵਿਦਿਆਰਥਣਾਂ ਸਰਬਜੀਤ ਕੌਰ ਨੇ 377 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਅਤੇ ਅਰਸ਼ਲੀਨ ਕੌਰ ਨੇ 360 ਅੰਕਾਂ ਨਾਲ ਤੀਜ਼ਾ ਸਥਾਨ ਹਾਸਲ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਨੀ, ਪ੍ਰੋ. ਜੋਬਨਜੀਤ ਸਿੰਘ, ਪੋ. ਰਿਚਾ ਜੋਸ਼ੀ, ਪ੍ਰੋ. ਜਸਦੀਪ ਸਿੰਘ, ਪ੍ਰੋ. ਹੇਮਾ ਸਿੰਘ ਆਦਿ ਸਟਾਫ ਹਾਜ਼ਰ ਸੀ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media