Wednesday, September 30, 2026

ਬਾਬਾ ਸਾਹਿਬ ਦਾ ਜਨਮ ਦਿਹਾੜਾ 16 ਅਪਰੈਲ ਨੂੰ ਮਨਾਇਆ ਜਾਵੇਗਾ – ਚੰਗਾਲ

ਸੰਗਰੂਰ, 6 ਐਪਰਲ (ਜਗਸੀਰ ਲੌਂਗੋਵਾਲ) – ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਅਕਰ ਲਈ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ਣੀਆਂ ਸੰਯੁਕਤ ਮੋਰਚੇ ਦੀ ਮੀਟਿੰਗ ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਕੀਤੀ ਗਈ।ਮੋਰਚੇ ਦੇ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਚੰਗਾਲ ਅਤੇ ਸੀਨੀਅਰ ਮੀਤ ਪ੍ਰਧਾਨ ਪਾਲੀ ਸਿੰਘ ਕਮਲ ਨੇ ਸਾਂਝੇ ਤੌਰ ਤੇ ਦੱਸਿਆ ਕਿ ਬਾਬਾ ਸਾਹਿਬ ਦੀ ਸੋਚ ਨੂੰ ਘਰ ਘਰ ਪਹੁੰਚਾਉਣ ਲਈ ਸਮਾਜ ਦੇ ਲੋਕਾਂ ਉਪਰ ਹੋ ਰਹੇ ਅੱਤਿਆਚਾਰ ਨੂੰ ਰੋਕਣ ਲਈ ਅਤੇ ਸਮਾਜ ਦੇ ਹਰ ਬੱਚੇ ਨੂੰ ਪੜਾਉਣ ਲਈ ਮੋਰਚਾ ਤੱਤਪਰ ਹੋ ਕੇ ਕੰਮ ਕਰੇਗਾ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ‘ਤੇ ਸਮਾਜ ਦੇ ਹਰ ਘਰ ਵਿੱਚ 14 ਅਪ੍ਰੈਲ ਵਾਲੇ ਦਿਨ ਦੀਪਮਾਲਾ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲੱਗੇ ਕਿ ਬਾਬਾ ਸਾਹਿਬ ਦੀ ਫੁੱਲਵਾੜੀ ਪੜ ਲਿਖ ਗਈ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ 16 ਅਪ੍ਰੈਲ ਦਿਨ ਐਤਵਾਰ ਨੂੰ ਬਾਬਾ ਹਿੰਮਤ ਸਿੰਘ ਧਰਮਸ਼ਾਲਾ ਸੰਗਰੂਰ ਵਿਖੇ 10 ਵਜੇ ਤੋਂ 2 ਵਜੇ ਤੱਕ ਮਨਾਇਆ ਜਾ ਰਿਹਾ।ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਇਸ ਮੌਕੇ ਮੋਰਚੇ ਦੇ ਖਜ਼ਾਨਚੀ ਵਰਿਆਮ ਸਿੰਘ ਚੰਦੜ, ਜਗਸੀਰ ਸਿੰਘ ਖੇੜੀ ਚੰਦਵਾ, ਸੁਖਚੈਨ ਸਿੰਘ, ਹਰਵਿੰਦਰ ਸਿੰਘ ਬਡਰੁੱਖਾਂ, ਅਮਿਤ ਕੁਮਾਰ ਗਰੀਬਾ, ਮਾਂਗੇ ਰਾਮ ਮੈਂਬਰ, ਬੀਬੀ ਸਰਬਜੀਤ ਕੌਰ ਧਾਲੀਵਾਲ ਸਾਬਕਾ ਚੇਅਰਮੈਨ ਬਲਾਕ ਸੰਮਤੀ ਕੁਲਾਰਾਂ, ਕਿਰਨਪਾਲ ਕੌਰ ਸੰਗਰੂਰ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂ ਮੌਜ਼ੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …