Sunday, April 5, 2026

ਫੀਸਾਂ, ਕਿਤਾਬਾਂ ਤੇ ਵਰਦੀ ਦੇ ਮਨਮਰਜ਼ੀ ਵਾਧੇ ਦੀਆਂ ਸ਼ਿਕਾਇਤਾਂ ਬਾਰੇ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ

ਪ੍ਰਾਪਤ ਸ਼ਿਕਾਇਤਾਂ ਦੇ ਅਧਾਰ ‘ਤੇ ਹੋਵੇਗੀ ਜਾਂਚ- ਡੀ.ਈ.ਓ ਯੁਗਰਾਜ ਸਿੰਘ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਾਰ ਮੈਂਬਰੀ ਟਾਸਕ ਫੋਰਸ ਕਮੇਟੀ ਦਾ ਗਠਨ ਕੀਤਾ ਗਿਆ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ/ਆਈ.ਸੀ.ਐਸ.ਈ ਬੋਰਡ ਦੇ ਐਫੀਲਿਏਟਡ ਪ੍ਰਾਈਵੇਟ ਸਕੂਲਾਂ ਦੀਆਂ ਮਾਪਿਆਂ ਵਲੋਂ ਕਿਤਾਬਾਂ, ਫੀਸਾਂ ਅਤੇ ਯੂਨੀਫਾਰਮ ਨਾਲ ਸਬੰਧਿਤ ਸ਼ਿਕਾਇਤਾਂ ਦੇ ਮੌਕੇ ‘ਤੇ ਨਿਪਟਾਰੇ ਲਈ ਜ਼ਿਲ੍ਹੇ ਦੇ ਚਾਰ ਪ੍ਰਿੰਸੀਪਲਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ, ਜਿੰਨਾਂ ਵਿੱਚ ਪ੍ਰਿੰਸੀਪਲ ਪਰਮਿੰਦਰ ਸਿੰਘ, ਪ੍ਰਿੰਸੀਪਲ ਜਸਪ੍ਰੀਤ ਸਿੰਘ, ਪ੍ਰਿੰਸੀਪਲ ਹਰਪ੍ਰੀਤ ਸਿੰਘ ਅਤੇ ਰਜੀਵ ਕੁਮਾਰ ਨੂੰ ਸ਼ਾਮਲ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਹ ਕਮੇਟੀ ਪ੍ਰਾਪਤ ਸ਼ਿਕਾਇਤਾਂ ਦੇ ਅਧਾਰ ‘ਤੇ ਸਕੂਲਾਂ ਦੀ ਜਾਂਚ ਕਰਨ ਉਪਰੰਤ ਇਸ ਦੀ ਰਿਪੋਰਟ ਨੂੰ ਈ-ਮੇਲ ਰਾਹੀਂ ਭੇਜਣੀ ਯਕੀਨੀ ਬਣਾਉਣਗੇ।ਜਿਸ ਦੇ ਅਧਾਰ ‘ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜੁਗਰਾਜ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਆਪਣੀ ਮਨਮਰਜ਼ੀ ਦੇ ਰੇਟ ਲਗਾਉਣ ਵਾਲੇ ਸਕੂਲਾਂ ਨੂੰ ਠੱਲ ਪਾਉਣ ‘ਚ ਕਾਫੀ ਮਦਦ ਮਿਲੇਗੀ।ਉਹਨਾਂ ਨੇ ਸਮੂਹ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਕਿ ਫੀਸਾਂ, ਕਿਤਾਬਾਂ ਅਤੇ ਵਰਦੀਆਂ ਸਬੰਧੀ ਜਾਰੀ ਹਿਦਾਇਤਾਂ ਦੇ ਵੇਰਵੇ ਨੂੰ ਸਕੂਲ ਦੇ ਨੋਟਿਸ ਬੋਰਡ ‘ਤੇ ਲਗਾਉਣਾ ਯਕੀਨੀ ਬਣਾਇਆ ਜਾਵੇ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …