Tuesday, September 29, 2026

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 8 ਅਪ੍ਰੈਲ ਨੂੰ

ਖੇਤੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਹੋਣਗੇ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਹੋ ਰਹੇ ਵਿਕਾਸ ਦੀ ਕੜੀ ਵਜੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਖੇਤੀਬਾੜੀ ਅਤੇ ਕਿਸਾਨ ਸਿਖਲਾਈ ਵਿਭਾਗ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸਨੀ 8 ਅਪ੍ਰੈਲ 2023 ਨੂੰ ਗੁਰੂ ਨਾਨਕ ਭਵਨ ਨੇੜੇ ਬੱਸ ਅੱਡਾ ਅੰਮ੍ਰਿਤਸਰ ਸਵੇਰੇ 10.00 ਵਜੇ ਸ਼ੁਰੂ ਹੋਵੇਗਾ।ਇਸ ਵਿਚ ਮੁੱਖ ਮਹਿਮਾਨ ਕੈਬਨਿਟ ਖੇਤੀਬਾੜੀ ਪੰਚਾਇਤਾਂ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹੋਣਗੇ।ਪ੍ਰਧਾਨਗੀ ਡਿਪਟੀ ਕਮਿਸਨਰ ਹਰਪ੍ਰੀਤ ਸਿੰਘ ਸੂਦਨ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ ਅਤੇ ਖੇਤੀਬਾੜੀ ਸੰਯੁਕਤ ਡਾਇਰੈਕਟਰ ਡਾ. ਰਾਜ ਕੁਮਾਰ ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਹੋਣਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …