Sunday, December 22, 2024

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਪ੍ਰੀਖਿਆ ’ਚ ਸਥਾਨ ਸ਼ਾਨਦਾਰ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਨਤੀਜਿਆਂ ’ਚ ਅਹਿਮ ਸਥਾਨ ਹਾਸਲ ਕੀਤਾ ਹੈ।ਇਸ ਸਬੰਧੀ ਕਾਲਜ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਸੈਸ਼ਨ 2021-22 ’ਚ ਕੰਵਲਜੀਤ ਕੌਰ, ਹੁਸਨਦੀਪ ਕੌਰ, ਅਰਸ਼ਦੀਪ ਕੌਰ ਅਤੇ ਪ੍ਰਵੀਨ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਪ੍ਰੀਖਿਆ ਪਾਸ ਕੀਤੀ ਹੈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮੇਟੀ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ, ਜਿਸ ਨਾਲ ਵਿਦਿਆਰਥੀ ਆਪਣੇ ਗੌਰਵਮਈ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੁੜ ਕੇ ਪ੍ਰੇਰਿਤ ਹੁੰਦੇ ਹਨ।
ਇਸ ਮੌਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ, ਹੈਡ ਗ੍ਰੰਥੀ ਜਗਬੀਰ ਸਿੰਘ ਅਤੇ ਧਾਰਮਿਕ ਕਮੇਟੀ ਦੇ ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਨੇ ਕਾਲਜ ’ਚ ਪੁੱਜ ਕੇ ਜੇਤੂ ਵਿਦਿਆਰਥਣਾਂ ਨੂੰ ਵਜੀਫ਼ਿਆਂ ਨਾਲ ਸਨਮਾਨਿਤ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …