Thursday, April 3, 2025
Breaking News

ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਬੰਧੀ ਭਾਈ ਰਾਮ ਸਿੰਘ ਨੇ ਸੌਂਪਿਆ ਸੱਦਾ ਪੱਤਰ

ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਦੀ ਤੀਸਰੀ ਸ਼ਤਾਬਦੀ ਮਨਾਉਣ ਸਬੰਧੀ ਸੱਦਾ ਪੱਤਰ ਗੁ. ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਵਲੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੂੰ ਸੌਂਪਿਆ ਗਿਆ।ਉਨਾਂ ਕਿਹਾ ਕਿ ਨਿਹੰਗ ਸਿੰਘ ਦਲ ਪੰਥ ਵੱਧ ਚੜ੍ਹ ਕੇ ਇਸ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ।16 ਅਪ੍ਰੈਲ ਨੂੰ ਖਾਲਸਾ ਫਤਿਹ ਮਾਰਚ ਹੋਵੇਗਾ।17 ਅਪ੍ਰੈਲ ਨੂੰ ਕੀਰਤਨ ਦਰਬਾਰ ਅਤੇ 18 ਅਪ੍ਰੈਲ ਨੂੰ ਸ਼ਾਮ 4 ਵਜੇ ਖਾਲਸਾਈ ਖੇਡਾਂ ਡੀ.ਡੀ.ਏ ਗਰਾਉਂਡ ਵਿੱਚ ਹੋਣਗੀਆਂ।ਜਿਸ ਵਿੱਚ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜ਼ਾਂ ਸ਼ਾਮਲ ਹੋਣਗੀਆਂ ਅਤੇ ਘੋੜ ਦੋੜ ਤੇ ਗਤਕੇ ਦੇ ਜੰਗਜ਼ੂ ਜੌਹਰ ਵਿਖਾਉਣਗੀਆਂ। 5 ਮਈ ਨੂੰ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਇਆ ਜਾਵੇਗਾ।ਭਾਈ ਰਾਮ ਸਿੰਘ ਨੂੰ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਬਾਬਾ ਭਗਤ ਸਿੰਘ ਨੇ ਮੋਮੈਂਟੋ ਤੇ ਸਿਰਪਾਓ ਨਾਲ ਸਨਮਾਨਿਤ ਕੀਤਾ।

Check Also

ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …