Sunday, December 22, 2024

ਜਿਲ੍ਹੇ ‘ਚ ਬਾਸਮਤੀ ਹੇਠ ਰਕਬਾ 1.30 ਲੱਖ ਹੈਕਟੇਅਰ ਕਰਨ ਦਾ ਟੀਚਾ

ਕਿਸਾਨ ਵੀਰ ਫਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਨਾ ਲਾਉਣ -ਧਾਲੀਵਾਲ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜ਼ਾਂ ਦੀ ਕੜੀ ਵਜੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਅੰਮ੍ਰਿਤਸਰ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਗੁਰੂ ਨਾਨਕ ਭਵਨ ਅੰਮ੍ਰਿਤਸਰ ਵਿਖੇ ਲਗਾਈ ਗਈ।ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਨੇ ਭਾਗ ਲਿਆ।
ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਕੈਂਪ ਦਾ ਉਦਘਾਟਨ ਕੀਤਾ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਇਸ ਦੀ ਪ੍ਰਧਾਨਗੀ ਕੀਤੀ।ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ: ਰਾਜ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਧਾਲੀਵਾਲ ਨੇ ਕਿਸਾਨਾਂ ਨੂੰ ਖੇਤਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਤੁਹਾਡੇ ਵਿਚਾਰਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ।ਅਸੀਂ ਖਰਾਬ ਹੋਈ ਫਸਲ ਦਾ ਮੁਆਵਜ਼ਾ ਵਾਢੀ ਦੇ ਨਾਲ ਹੀ ਦੇਣ ਜਾ ਰਹੇ ਹਾਂ।ਇਸ ਕੰਮ ਲਈ ਗਿਰਦਾਵਰੀ ਹੋ ਰਹੀ ਹੈ।ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਗਲਤ ਰਿਪੋਰਟ ਕਰਵਾਉਣ ਲਈ ਕਿਸੇ ਕਰਮਚਾਰੀ ਨੂੰ ਲਾਲਚ ਨਾ ਦੇਣ ਅਤੇ ਜੇਕਰ ਕੋਈ ਨਿਆਂ ਨਹੀਂ ਦਿੰਦਾ ਤਾਂ ਉਨਾਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨਾਂ ਨੂੰ ਵਿਭਿੰਨਤਾ ਦੀ ਖੇਤੀ ਕਰਨ ਦਾ ਸੁਝਾਅ ਵੀ ਦਿੱਤਾ।ਡਿਪਟੀ ਕਮਿਸ਼ਨਰ ਸੂਦਨ ਨੇ ਕਿਹਾ ਕਿ ਖੇਤੀ ਵਿਭਿੰਨਤਾ ਅਤੇ ਬਿਨਾਂ ਅੱਗ ਲਾਏ ਅਗਲੀ ਫਸਲ ਬੀਜ਼ਣ ਵਰਗੇ ਉਦਮ ਤਾਂ ਕਿਸਾਨ ਹੀ ਜ਼ਮੀਨੀ ਪੱਧਰ ‘ਤੇ ਲਾਗੂ ਕਰ ਸਕਦਾ ਹੈ।
ਮੁੱੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਜਤਿੰਦਰ ਸਿੰਘ ਗਿੱਲ ਨੇ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ‘ਜੀ ਆਇਆ’ ਆਖਿਆ।
ਉਹਨਾਂ ਜਿਲ੍ਹੇ ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾੳੇੁਣੀ 2023 ਦੌਰਾਨ ਝੋਨੇ ਅਤੇ ਬਾਸਮਤੀ ਹੇਠ ਰਕਬਾ ਲਗਭਗ 1,80,000 ਹੈਕਟੇਅਰ ਆਉਣ ਦੀ ਸੰਭਾਵਨਾ ਹੈ।ਜਿਸ ਵਿਚੋਂ 1,30,000 ਹੈਕ. ਬਾਸਮਤੀ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ, ਜਦੋਂ ਕਿ ਪਿਛਲੇ ਸਾਲ ਬਾਸਮਤੀ ਹੇਠ ਰਕਬਾ 1,08,052 ਹੈਕ. ਸੀ।ਜਿਲ੍ਹਾ ਅੰਮ੍ਰਿਤਸਰ ਨੂੰ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਬਾਸਮਤੀ ਪੱਟੀ ਵਿੱਚ ਰੱਖਿਆ ਗਿਆ ਹੈ।ਉਹਨਾਂ ਕਿਹਾ ਕਿ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਖਾਦ ਬੀਜ਼, ਦਵਾਈਆਂ ਉਪਲੱਬਧ ਕਰਵਾਈਆਂ ਜਾਣਗੀਆਂ। ਉਹਨਾਂ ਕਿਸਾਨਾਂ ਨੂੰ ਬਾਸਮਤੀ ਦਾ ਬੀਜ਼ ਸੋਧ ਕੇ ਬੀਜ਼ਣ ਲਈ ਕਿਹਾ ਤਾਂ ਜੋ ਬੀਮਾਰੀਆਂ ਦੇ ਹਮਲੇ ਤੋਂ ਫਸਲਾਂ ਨੂੰ ਸੁਰਖਿਅਤ ਰੱਖਿਆ ਜਾ ਸਕੇ।ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ।ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਤੋਂ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।
ਇਸ ਮੌਕੇ ਡਿਪਟੀ ਡਾਇਰੈਕਟਰ ਖੇਤੀਬਾੜੀ ਰਮਿੰਦਰ ਸਿੰਘ ਧੰਜ਼ੂ, ਡਿਪਟੀ ਡਾਇਰੈਕਟਰ ਕੇ.ਵੀ.ਕੇ ਡਾ. ਬਿਕਰਮਜੀਤ ਸਿੰਘ ਇੰਚਾਰਜ਼ ਕਿਸਾਨ ਸਲਾਹਕਾਰ ਕੇਂਦਰ ਅੰਮ੍ਰਿਤਸਰ, ਚੇਅਰਮੈਨ ਬਲਦੇਵ ਸਿੰਘ ਮਿਆਦੀਆ, ਆਪ ਆਗੂ ਸੱਤਪਾਲ ਸੋਖੀ, ਸ਼੍ਰੀਮਤੀ ਸੀਮਾ, ਡਾ. ਨਰਿੰਦਰਪਾਲ ਸਿੰਘ, ਡਾ. ਆਸਥਾ, ਡਾ. ਰਮਿੰਦਰ ਕੌਰ ਹੁੰਦਲ, ਖੇਤੀਬਾੜੀ ਅਫਸਰ ਸੁਖਰਾਜਬੀਰ ਸਿੰਘ ਗਿੱਲ, ਅਮਰਜੀਤ ਸਿੰਘ ਬੱਲ, ਤਜਿੰਦਰ ਸਿੰਘ, ਸੁਖਚੈਨ ਸਿੰਘ ਪੀ.ਡੀ ਆਤਮਾ, ਹਰਨੇਕ ਸਿੰਘ, ਜਗਦੀਪ ਕੌਰ ਡੀ.ਪੀ.ਡੀ ਅਤਾਮਾ ਅਤੇ ਸਮੂਹ ਸਟਾਫ ਖੇਤੀਬਾੜੀ ਵਿਭਾਗ, ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।ਇਸ ਮੌਕੇ ਉਦਮੀ ਕਿਸਾਨਾਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ ਗਿਆ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …