ਭੀਖੀ, 9 ਅਪ੍ਰੈਲ (ਕਮਲ ਜ਼ਿੰਦਲ) – ਭੀਖੀ ਇਲਾਕੇ ਦੀ ਵਿੱਦਿਆ ਦੇ ਖੇਤਰ ਵਿੱਚ ਮੋਹਰੀ ਸੰਸਥਾ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸਕੈ. ਸਕੂਲ ‘ਚ ਪੰਜਵੀ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਪੰਜਵੀਂ ਕਲਾਸ ਦੇ ਨਤੀਜੇ ਵਿੱਚ ਸਕੂਲ ਇਲਾਕੇ ਵਿੱਚ ਮੋਹਰੀ ਰਿਹਾ ਹੈ।90 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵਲੋਂ ਮੈਡਲਾਂ ਨਾਲ ਸਨਮਾਨਿਤ ਕੀਤਾ।ਸਾਰੇ ਬੱਚਿਆਂ ਦੇ ਮਾਪਿਆਂ ਨਾਲ ਖੁਸ਼ੀ ਸਾਂਝੀ ਕੀਤੀ।ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਮਠਿਆਈ ਨਾਲ ਮੂੰਹ ਮਿੱਠਾ ਕਰਵਾਇਆ ਗਿਆ।ਇਸ ਉਪਰੰਤ ਸਾਰੇ ਹੀ ਬੱਚਿਆਂ, ਮਾਤਾ-ਪਿਤਾ ਅਤੇ ਸਮੂਹ ਸਟਾਫ ਨੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਜਾ ਕੇ ਮੱਥਾ ਟੇਕਿਆ ਗਿਆ ਅਤੇ ਬੱਚਿਆਂ ਦੇ ਵਧੀਆ ਭਵਿੱਖ ਲਈ ਅਰਦਾਸ ਕਰਵਾਈ ਗਈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …