Sunday, December 22, 2024

ਮੈਡਮ ਦਾਮਨ ਬਾਜਵਾ ਨੇ ਪਿੰਡ ਨਮੋਲ ਵਿਖੇ ਪੀੜ੍ਹਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਨੇੜਲੇ ਪਿੰਡ ਨਮੋਲ ਦੇ ਤਿੰਨ ਵਸਨੀਕਾਂ ਗੁਰਮੇਲ ਸਿੰਘ (50), ਗੁਰਤੇਜ ਸਿੰਘ (45) ਅਤੇ ਚਮਕੌਰ ਸਿੰਘ (50) ਦੀ ਕਥਿਤ ਤੌਰ ‘ਤੇ ਤਿਆਰ ਕੀਤੀ ਹੋਈ ਤੇਜ਼ ਸਪਿਰਟ ਨਾਲ ਨਕਲੀ ਸ਼ਰਾਬ ਨਾਲ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ‘ਤੇ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਅੱਜ ਨਮੋਲ ਵਿਖੇ ਪਹੁੰਚ ਕੇ ਤਿੰਨੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।ਮੈਡਮ ਬਾਜਵਾ ਨੇ ਕਿਹਾ ਕਿ ਇਸ ਕੇਸ ਵਿੱਚ ਸੰਗੀਨ ਧਾਰਾਵਾਂ ਹੇਠ ਪਰਚਾ ਦਰਜ਼ ਕਰਕੇ ਜਾਂਚ ਕਰਕੇ ਇਹਨਾਂ ਤਿੰਨ ਕਤਲਾਂ ਦੇ ਜਿੰਮੇਵਾਰਾਂ ਨੂੰ ਬਣਦੀ ਸ਼ਜ਼ਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਇਹ ਤਿੰਨੋਂ ਵਿਅਕਤੀ ਐਸ.ਸੀ ਭਾਈਚਾਰੇ ਨਾਲ ਸੰਬੰਧਿਤ ਗਰੀਬ ਸਨ।ਉਨਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਬੇਨਤੀ ਕਿ ਇਹਨਾਂ ਗਰੀਬ ਪਰਿਵਾਰਾਂ ਨੂੰ ਘੱਟੋ ਘੱਟ 5 ਲੱਖ ਮਾਲੀ ਸਹਾਇਤਾ ਦਿੱਤੀ ਜਾਵੇ।ਉਨਾਂ ਕਿਹਾ ਕਿਹਾ ਕਿ ਚੇਅਰਮੈਨ ਨੈਸ਼ਨਲ ਐਸ.ਸੀ ਕਮਿਸ਼ਨ ਭਾਰਤ ਸਰਕਾਰ ਵਿਜੇ ਸਾਂਪਲਾ ਰਾਹੀਂ ਸਮੁੱਚੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਵਾ ਕੇ ਉਹ ਇਸ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਮੁਜ਼ਰਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਰੱਖਣਗੇ।
ਇਸ ਮੌਕੇ ਹਰਮਨਦੇਵ ਬਾਜਵਾ, ਸਰਪੰਚ ਦਰਸ਼ਨ ਸਿੰਘ ਨਮੋਲ, ਸਰਪੰਚ ਗੁਰਦਾਸ ਸਿੰਘ ਮਿਰਜਾ ਪੱਤੀ ਨਮੋਲ, ਸੁਖਵੀਰ ਸਿੰਘ ਸੁੱਖੀ, ਗੁਰਲਾਲ ਸਿੰਘ, ਬਲਜੀਤ ਸਿੰਘ ਆਦਿ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …