ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਿਆਸੀ ਸਕੱਤਰ-ਕਮ-ਓ.ਐਸ.ਡੀ ਰਵਿੰਦਰ ਸਿੰਘ ਟੁਰਨਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਮਾਤਾ ਸਰਦਾਰਨੀ ਗੁਰਦੇਵ ਕੌਰ ਟੁਰਨਾ ਵਾਸੀ ਛਾਜਲਵਾਲ (ਸ਼ਾਹਕੋਟ) ਦਾ ਪਿੱਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।ਕਰੀਬ 70 ਸਾਲਾ ਮਾਤਾ ਗੁਰਦੇਵ ਕੌਰ ਦੀ ਬੇਵਕਤੀ ਮੋਤ ‘ਤੇ ਬੀਬੀ ਰਜਿੰਦਰ ਕੌਰ ਭੱਠਲ, ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ, ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿਧਾਇਕ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ੍ਰੋਮਣੀ ਪ੍ਰਬੰਧਕ ਕਮੇਟੀ, ਸੀਮਾ ਗੋਇਲ, ਕਾਂਤਾ ਗੋਇਲ ਨਰਿੰਦਰ ਗੋਇਲ, ਪ੍ਰਧਾਨ ਜੀਵਨ ਕੁਮਾਰ, ਸੀਨੀਅਰ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ, ਜਥੇਦਾਰ ਰਾਮਪਾਲ ਸਿੰਘ ਬੈਹਣੀਵਾਲ, ਚੇਅਰਮੈਨ ਗੁਰਸੰਤ ਸਿੰਘ ਭੁਟਾਲ, ਜੀਵਨ ਕੁਮਾਰ ਕਾਲਾ ਹਰਿਆਉ ਵਾਲੇ, ਐਡਵੋਕੇਟ ਗੋਰਵ ਗੋਇਲ ਜਿਲ੍ਹਾ ਪ੍ਰਧਾਨ ਅਗਰਵਾਲ ਸਭਾ ਯੂਥ, ਗਰੀਬ ਪਰਿਵਾਰ ਫੰਡ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਸਮਾਜ ਸੇਵੀ ਜੱਸ ਪੇਂਟਰ, ਸਮਾਜ ਸੇਵੀ ਸੁਰਿੰਦਰ ਕੁਮਾਰ ਖੰਡ ਘੀ ਵਾਲੇ, ਗਾਇਕ ਲਵਲੀ ਨਿਰਮਾਣ, ਸੱਤਪਾਲ ਸਿੰਘ ਪਾਲੀ ਸਾਬਕਾ ਕੌਂਸਲਰ ਅਤੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਅਤੇ ਹੋਰ ਵੀ ਬਹੁਤ ਸਾਰੀਆਂ ਹਸਤੀਆਂ ਨੇ ਮਾਤਾ ਗੁਰਦੇਵ ਕੌਰ ਦੇ ਅਕਾਲ ਚਲਾਣੇ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …