ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਓ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਨਿਰਮਲ ਸਿੰਘ ਨੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸ਼ਾਲਾਘਾਯੋਗ ਕਾਰਜ਼ ਕੀਤੇ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ।ਐਡਵੋਕੇਟ ਧਾਮੀ ਨੇ ਨਿਰਮਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਨਿਰਮਲ ਸਿੰਘ ਹਰਿਆਓ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …