ਸਮਰਾਲਾ, 10 ਅਪਰੈਲ (ਇੰਦਰਜੀਤ ਸਿੰਘ ਕੰਗ) – ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ (ਰਜਿ:) ਬਰਾਂਚ ਪਿੰਡ ਢੀਂਡਸਾ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਸਮਾਗਮ ਮੌਕੇ ਚਾਹ, ਬਰੈਡ, ਪਕੌੜਿਆਂ ਦਾ ਦੂਜਾ ਲੰਗਰ ਲਗਾਇਆ ਜਾ ਰਿਹਾ ਹੈ।ਪ੍ਰਧਾਨ ਪ੍ਰਸ਼ੋਤਮ ਸਿੰਘ ਢੀਂਡਸਾ, ਜਨਰਲ ਸਕੱਤਰ ਬੀ.ਐਸ.ਪੀ ਹਲਕਾ ਸਮਰਾਲਾ ਨੇ ਦੱਸਿਆ ਕਿ ਇਸ ਲੰਗਰ ਦੀ ਸੇਵਾ ਲਈ ਪਿੰਡ ਢੀਂਡਸਾ ਤੋਂ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਰਵਾਨਾ ਹੋਵੇਗਾ।13 ਅਪ੍ਰੈਲ ਵਿਸਾਖੀ ਵਾਲੇ ਦਿਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਸ਼ੀਰਵਾਦ ਸਦਕਾ ਬਰਾਂਚ ਢੀਂਡਸਾ ਦੇ ਪ੍ਰਬੰਧਕ ਚਾਹ, ਬਰੈਡ, ਪਕੌੜਿਆਂ ਦੇ ਲੰਗਰ ਲਗਾਉਣਗੇ।ਉਨਾਂ ਕਿਹਾ ਕਿ ਸੇਵਾ ਨੂੰ ਨੇਪਰੇ ਚਾੜ੍ਹਨ ਲਈ ਸਮੂਹ ਗਰਾਮ ਪੰਚਾਇਤ ਅਤੇ ਨਗਰ ਨਿਵਾਸੀ ਪੂਰਨ ਸਹਿਯੋਗ ਕਰ ਰਹੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media