ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ।ਇਹ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਖੇਡ ਤੇ ਭਲਾਈ ਕਲੱਬ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਢੱਡਰੀਆਂ ਦੇ ਨੌਜਵਾਨਾਂ ਨੂੰ 30 ਹਜ਼ਾਰ ਰੁਪਏ ਦਾ ਚੈੱਕ ਦਿੰਦੇ ਹੋਏ ਕੀਤਾ।ਮੰਤਰੀ ਅਰੋੜਾ ਨੇ ਕਿਹਾ ਕਿ ਖੇਡਾਂ ਸਰੀਰ ਨੂੰ ਤੰਦਰੁਸਤ ਰੱਖਣ ‘ਚ ਅਹਿਮ ਯੋਗਦਾਨ ਪਾਉਂਦੀਆਂ ਹਨ।
ਇਸ ਮੌਕੇ ਆਪ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਗੁਰਮੀਤ ਲੱਲੀ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜੂ ਸਿੰਘ, ਗੁਰਪ੍ਰੀਤ ਸਿੰਘ ਗੋਪੀ ਢੱਡਰੀਆਂ, ਮਨਜੀਤ ਸਿੰਘ ਢੱਡਰੀਆਂ, ਰਤਨ ਸਿੰਘ ਅਤੇ ਹੋਰ ਪਤਵੰਤੇ ਵੀ ਮੌਜ਼ੂਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …