ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਯੁਵਾ ਮਾਮਲੇ ਵਿਭਾਗ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਦੁਆਰਾ ਰਾਸਟਰੀ ਯੁਵਾ ਵਲੰਟੀਅਰ ਦੀ
ਭਰਤੀ ਕੀਤੀ ਜਾ ਰਹੀ ਹੈ ਜਿਸ ਲਈ ਨਹਿਰੂ ਯੁਵਾ ਕੇਂਦਰ ਦੀ ਵੈਬਸਾਈਟ nyks.nic.in ‘ਤੇ ਅਪਲਾਈ ਕਰਨ ਦੀ ਮਿਤੀ ਪਹਿਲਾਂ ਨਹਿਰੂ ਯੁਵਾ ਕੇਂਦਰ ਸੰਗਠਨ ਵਲੋਂ 4 ਅਪ੍ਰੈਲ 2023 ਰੱਖਿਆ ਗਿਆ ਸੀ, ਜਿਸ ਨੂੰ ਵਧਾ ਕੇ 03 ਮਈ 2023 ਕਰ ਦਿੱਤਾ ਗਿਆ ਹੈ।ਮੁੱਖ ਉਦੇਸ ਰਾਸ਼ਟਰ ਨਿਰਮਾਣ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਨੌਜਵਾਨਾਂ ਨੂੰ ਸੰਗਠਿਤ ਕਰਨਾ ਹੈ।ਭਰਤੀ ਦੇ ਹਦਾਇਤਾਂ ਅਨੁਸਾਰ ਬਿਨੈਕਾਰ ਦੀ ਪੜ੍ਹਾਈ ਘੱਟੋ-ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਉਮਰ 1 ਅਪ੍ਰੈਲ 2023 ਤੱਕ 18 ਤੋਂ 29 ਸਾਲ ਹੋਣੀ ਚਾਹੀਦੀ ਹੈ।ਚੁਣੇ ਗਏ ਪ੍ਰਤੀਭਾਗੀਆਂ ਨੂੰ ਦੋ ਸਾਲਾਂ ਦੇ ਕਾਰਜ਼ਕਾਲ ਲਈ ਚੁਣਿਆ ਜਾਵੇਗਾ।ਇਹ ਨਾ ਤਾਂ ਤਨਖਾਹ ਵਾਲਾ ਰੁਜ਼ਗਾਰ ਹੈ ਅਤੇ ਨਾ ਹੀ ਇਹ ਵਲੰਟੀਅਰਾਂ ਨੂੰ ਸਰਕਾਰ ਨਾਲ ਰੁਜ਼ਗਾਰ ਦਾ ਦਾਅਵਾ ਕਰਨ ਦੀ ਇਜਾਜ਼ਤ ਦਿੰਦਾ ਹੈ।
ਜ਼ਿਲ੍ਹਾ ਯੂਥ ਅਫਸਰ ਅਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਭਰਤੀ ਕੀਤੇ ਗਏ ਨੌਜਵਾਨਾਂ ਨੂੰ ਸਿਹਤ, ਸਿੱਖਿਆ, ਸੈਨੀਟੇਸਨ, ਲਿੰਗ ਅਤੇ ਹੋਰ ਸਮਾਜਿਕ ਮੁੱਦਿਆਂ ‘ਤੇ ਮੁਹਿੰਮ ਜਾਗਰੂਕਤਾ ਪ੍ਰੋਗਰਾਮਾਂ ਦੀ ਅਗਵਾਈ ਕਰਨਾ ਅਤੇ ਐਮਰਜੈਂਸੀ ਜਾਂ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰਨਾ ਨੂੰ ਲਾਗੂ ਕਰਨ ‘ਚ ਪ੍ਰਸ਼ਾਸ਼ਨ ਦੀ ਸਹਾਇਤਾ ਲਈ ਵੀ ਚੁਣਿਆ ਜਾਵੇਗਾ।ਇਸ ਭਰਤੀ ਪ੍ਰਕਿਰਿਆ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਇਸ ਵਿੱਚ 9 ਵਿਕਾਸ ਬਲਾਕਾਂ ਲਈ 18 ਵਲੰਟੀਅਰ ਅਤੇ 2 ਵਲੰਟੀਅਰ ਦਫਤਰੀ ਕੰਮਾਂ ਲਈ ਚੁਣੇ ਜਾਣਗੇ।ਦਿਲਚਸਪੀ ਰੱਖਣ ਵਾਲੇ ਬਿਨੈਕਾਰ <https://nyks.nic.in/nycapp/main.asp> ‘ਤੇ ਜਾ ਕੇ 3 ਮਈ 2023 ਤੱਕ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਦਫਤਰ 0183-2210870 ‘ਤੇ ਸੰਪਰਕ ਜਾਂ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦਫਤਰ ਰਾਮਬਾਗ ਗੇਟ ਪਾਸ ਸੋਮਵਾਰ ਤੋਂ ਸ਼ਨੀਵਾਰ, ਦੂਜੇ ਸਨੀਵਾਰ ਨੂੰ ਛੱਡ ਕੇ ਸਵੇਰੇ 10.00 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media