Sunday, August 2, 2026

ਸਿੱਖਿਆ ਜੀਵਨ ਦੇ ਹਰ ਮਾਰਗ ’ਤੇ ਸਾਡਾ ਕਰਦੀ ਹੈ ਮਾਰਗ ਦਰਸ਼ਨ – ਡਿਪਟੀ ਕਮਿਸ਼ਨਰ

ਸਰੂਪ ਰਾਣੀ ਕਾਲਜ (ਮਹਿਲਾ) ਦੇ ਇਨਾਮ ਵੰਡ ਸਮਾਗਮ ਵਿੱਚ ਵਿਦਿਆਰਥਣਾਂ ਨੂੰ ਵੰਡੇ ਇਨਾਮ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ (ਕਾਲਜ ਦੇ 2012 ਬੈਚ ਦੀ ਵਿਦਿਆਰਥਣ) ਦਾ ਪ੍ਰਿੰਸੀਪਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਉਪਰੰਤ ਪ੍ਰਿੰਸੀਪਲ ਮੈਡਮ ਵਲੋਂ ਸਲਾਨਾ ਰਿਪੋਰਟ ਪੜ੍ਹ ਕੇ ਕਾਲਜ ਦੀਆਂ ਅਕਾਦਮਿਕ, ਸੱਭਿਆਚਾਰਕ, ਸਹਿ ਪਾਠਕ੍ਰਮ ਗਤੀਵਿਧੀਆਂ ਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਨੇ ਸੈਸ਼ਨ 2021-22 ਦੀ ਯੂਨੀਵਰਸਿਟੀ, ਘਰੇਲੂ ਅਤੇ ਆਮ ਪ੍ਰੀਖਿਆਵਾਂ ਵਿੱਚ ਪਹਿਲੇ, ਦੂਜੇ, ਤੀਜੇ ਸਥਾਨ ‘ਤੇ ਰਹਿਣ ਵਾਲੀਆਂ 363 ਵਿਦਿਆਰਥਣਾਂ ਨੂੰ (ਬੀ.ਕਾਮ, ਬੀ.ਐਸ.ਸੀ, ਮੈਡੀਕਲ, ਨਾਨ ਮੈਡੀਕਲ, ਹੋਮ ਸਾਇਸ, ਸੀ.ਐਨ.ਡੀ, ਕੰਪਿਊਟਰ ਸਾਈਂਸ), ਬੀ.ਏ, ਪੀ.ਜੀ.ਡੀ.ਸੀ.ਏ, ਐਮ.ਏ (ਸੰਗੀਤ ਗਾਇਨ ਅਤੇ ਵਾਦਨ, ਅੰਗੇ੍ਰਜ਼ੀ ਅਤੇ ਭੂਗੋਲ) ਪੁਰਸਕਾਰ ਵੰਡੇ। ਵਧੀਆ ਵਿਦਿਆਰਥਣ ਨਵਰੀਨ ਕੌਰ (ਯੂ.ਜੀ), ਤਨੁ (ਪੀ.ਜੀ), ਵਧੀਆ ਬੁਲਾਰਾ ਮਨਪ੍ਰੀਤ ਕੌਰ, ਵਧੀਆ ਖਿਡਾਰਨ ਕਿਰਨਦੀਪ ਕੌਰ ਅਤੇ ਕਾਲਜ ਦੀ ਵਧੀਆ ਵਿਦਿਆਰਥਣ ਕ੍ਰਿਤੀਕਾ ਯਾਦਵ ਨੰ ਐਲਾਨਿਆ ਗਿਆ।
ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ।ਸੂਦਨ ਨੇ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਸਿੱਖਿਆ ਜੀਵਨ ਦੇ ਹਰ ਮਾਰਗ ’ਤੇ ਸਾਡਾ ਮਾਰਗ ਦਰਸ਼ਨ ਕਰਦੀ ਹੈ।ਉਹਨਾਂ ਕਿਹਾ ਕਿ ਪੜ੍ਹ ਲਿਖ ਕੇ ਅਸੀਂ ਆਪਣੇ ਭਵਿੱਖ ਨੂੰ ਰੋਸ਼ਨ ਕਰ ਸਕਦੇ ਹਾਂ ਅਤੇ ਵੱਡੇ ਵੱਡੇ ਮਾਰਕੇ ਮਾਰ ਸਕਦੇ ਹਾਂ।ਸਾਨੂੰ ਸਿੱਖਿਆ ਅਤੇ ਸਖ਼ਤ ਮਿਹਨਤ ਕਰਕੇ ਜੀਵਨ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ। ਪ੍ਰਿੰਸੀਪਲ ਨੇ ਇਨਾਮ ਪ੍ਰਾਪਤ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …