Thursday, August 7, 2025
Breaking News

ਪੰਜਵੀ ਕਲਾਸ ਵਿੱਚ ਕੁੜੀਆਂ ਨੇ ਮਾਰੀਆ ਮੱਲਾਂ

ਭੀਖੀ, 11 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਪੰਜ਼ਵੀ ਕਲਾਸ ਬੋਰਡ ਦਾ ਨਤੀਜ਼ਾ ਸ਼ਾਨਦਾਰ ਰਿਹਾ।ਸਕੂਲ ਦੇ ਸਾਰੇ ਹੀ ਬੱਚਿਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ।ਕਾਵਿਆ ਸ਼ਰਮਾ ਨੇ 500 ਅੰਕਾਂ ਵਿੱਚੋਂ 499 ਅੰਕ ਪ੍ਰਾਪਤ ਕਰਕੇ ਪਹਿਲਾ, ਜੋਬਨਪ੍ਰੀਤ ਕੌਰ ਨੇ 495 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਰਾਜਵੀਰ, ਵੰਸ਼ਿਕਾ ਰਾਣੀ, ਅਰਸ਼ਦੀਪ ਕੌਰ ਨੇ 494 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।ਦੀਆ ਸ਼ਰਮਾ, ਜਾਨਵੀ ਸਿੰਗਲਾ ਅਤੇ ਗੁਰਮਨਦੀਪ ਸਿੰਘ ਨੇ 98 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ। ਪੰਜਵੀਂ ਕਲਾਸ ਵਿੱਚ ਕੁੱਲ 55 ਵਿਦਿਆਰਥੀ ਸਨ, ਜਿੰਨ੍ਹਾਂ ਵਿਚੋਂ 34 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਅੰਕ, 15 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਅੰਕ ਅਤੇ 6 ਵਿਦਿਆਰਥੀਆਂ ਨੇ 78 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਇਸ ਪ੍ਰਾਪਤੀ ਲਈ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ, ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਅਮ੍ਰਿੰਤ ਲਾਲ ਅਤੇ ਸਮੂਹ ਕਮੇਟੀ ਮੈਬਰਾਂ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …