ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕੌਮ ਦੇ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਅਖਿਤਾਰੀ ਫੰਡ ਵਿਚੋਂ ਉਨਾਂ ਦੇ ਨਾਮ ‘ਤੇ ਲਾਇਬਰੇਰੀ ਬਣਾਉਣ ਲਈ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸ. ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵੱਲੋਂ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਲਈ ਕਰਵਾਈ ਮੀਟਿੰਗ ਦੌਰਾਨ ਇਹ ਐਲਾਨ ਕਰਦੇ ਨਿੱਜ਼ਰ ਨੇ ਢਾਈ ਲੱਖ ਰੁਪਏ ਦਾ ਚੈਕ ਮੌਕੇ ‘ਤੇ ਭੇਟ ਕਰਦੇ ਕਿਹਾ ਕਿ ਉਕਤ ਸ਼ੁਰੂ ਕਰੋ ਅਤੇ ਬਾਕੀ ਪੈਸੇ ਇਸ ਦੀ ਵਰਤੋਂ ਦੇ ਨਾਲ ਹੀ ਤਹਾਨੂੰ ਦੇ ਦਿੱਤੇ ਜਾਣਗੇ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਰੰਗਲਾ ਪੰਜਾਬ ਬਜ਼ਾਉਣ ਦਾ ਹੈ ਅਤੇ ਅਜਿਹੇ ਜਰਨੈਲਾਂ ਦੀਆਂ ਯਾਦਗਰਾਂ ਆਉਣ ਵਾਲੀ ਪੀੜ੍ਹੀ ਨੂੰ ਸਹੀ ਸੇਧ ਦੇ ਸਕਦੀਆਂ ਹਨ।ਇਸ ਮੌਕੇ ਸੰਸਥਾ ਦੇ ਪ੍ਰਧਾਨ ਪਿਆਰਾ ਸਿੰਘ ਮਠਾੜੂ ਨੇ ਡਾ. ਨਿੱਜ਼ਰ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਨਿੱਜਰ ਦੇ ਓ.ਐਸ.ਡੀ ਮਨਪ੍ਰੀਤ ਸਿੰਘ ਨਿੱਜ਼ਰ, ਜਸਪਾਲ ਸਿੰਘ ਭੁੱਲਰ, ਅਮਰਦੀਪ ਸਿੰਘ ਰਾਜੇਵਾਲ, ਭਗਵੰਤ ਸਿੰਘ ਕੰਵਲ, ਲਖਬੀਰ ਸਿੰਘ ਘੁੰਮਣ ਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …