ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਮੀਂਹ, ਗੜ੍ਹੇਮਾਰੀ ਤੇ ਤੇਜ਼ ਝੱਖਣ ਕਾਰਨ ਕਣਕ ਦੀ ਫਸਲ ਦਾ ਵੱਡੀ ਪੱਧਰ ‘ਤੇ ਨੁਕਸਾਨ ਹੋਇਆ ਹੈ।ਪਰ
ਕੁਦਰਤ ਦੇ ਨਾਲ-ਨਾਲ ਕੇਂਦਰ ਸਰਕਾਰ ਵੀ ਕਿਸਾਨਾਂ ਦੀ ਦੁਸ਼ਮਣ ਬਣ ਗਈ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਜਾਰੀ ਪ੍ਰੈਸ ਨੋਟ ਵਿੱਚ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰੀ ਖੱਪਤਕਾਰ ਮਾਮਲਾ, ਖੁਰਾਕ ਅਤੇ ਜਨਤਕ ਵੰਡ ਮਾਮਲੇ ਮੰਤਰਾਲੇ ਦੇ ਹੁਕਮਾਂ ਮੁਤਾਬਿਕ ਦਾਣਾ ਬਦਰੰਗ ਹੋਣ ਦੇ ਮਾਮਲੇ ਵਿੱਚ 5.31 ਰੁਪਏ ਤੋਂ 31.87 ਰੁਪਏ ਪ੍ਰਤੀ ਕੁਇੰਟਲ ਦਾ ਕੱਟ ਲਗਾਇਆ ਜਾਵੇਗਾ।ਉਨਾਂ ਕਿਹਾ ਕਿ ਪੰਜਾਬ ਵਿਚ 14.57 ਲੱਖ ਹੈਕਟੇਅਰ ਰਕਬੇ ਵਿੱਚ ਖੜ੍ਹੀ ਫਸਲ ਪ੍ਰਭਾਵਤ ਹੋਈ ਹੈ।ਹੁਣ ਭਾਰਤ ਸਰਕਾਰ ਨੇ ਕਿਹਾ ਹੈ ਕਿ ਕਣਕ ਦੇ 10 ਫੀਸਦੀ ਤੱਕ ਬਦਰੰਗ ਦਾਣੇ ਲਈ ਐਮ.ਐਸ.ਪੀ ’ਤੇ ਕੋਈ ਕਟ ਨਹੀਂ ਲਾਇਆ ਜਾਵੇਗਾ।ਪਰ 10 ਤੋਂ 80 ਫੀਸਦੀ ਬਦਰੰਗ ਦਾਣੇ ’ਤੇ 5.31 ਰੁਪਏ ਪ੍ਰਤੀ ਕੁਇੰਟਲ ਕੱਟ ਲੱਗੇਗਾ।ਉਨਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਪੰਜਾਬ ਵਿਚ ਦਾਣਾ 35 ਤੋਂ 80 ਫੀਸਦੀ ਬਦਰੰਗ ਹੋਇਆ ਹੈ।ਕਿਸਾਨ ਆਗੂ ਚੱਠਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣਾਂ ਇਹ ਤਾਲੀਬਾਨੀ ਫੁਰਮਾਨ ਵਾਪਸ ਨਾ ਲਿਆ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕੇਂਦਰ ਦੀ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media