ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ
ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਕੀਰਤਨ ਦਰਬਾਰ ਮੌਕੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰ ਜੱਸ ਗਾਇਨ ਕਰ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਆਨ. ਸਕੱਤਰ ਛੀਨਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੁਆਰਾ ਜਗਤ ਨੂੰ ਸ਼ਾਂਤੀ ਅਤੇ ਸੇਵਾ ਦੇ ਉਪਦੇਸ਼ ਸਬੰਧੀ ਚਾਨਣਾ ਪਾਉਂਦਿਆਂ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ਼ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਧਾਰਨ ਕਰਕੇ ਅਸੀਂ ਆਪਣੇ ਜੀਵਨ ਨੂੰ ਸਫ਼ਲਾ ਕਰ ਸਕਦੇ ਹਾਂ।
ਛੀਨਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁੱਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੌਮ ਖਾਤਿਰ ਦਿੱਤੀ ਲਾਸਾਨੀ ਸ਼ਹਾਦਤ, ਜੀਵਨੀ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਛੀਨਾ ਨੇ ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਪਰਮਜੀਤ ਸਿੰਘ ਬੱਲ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਕਾਰਜ਼ਕਾਰੀ ਪ੍ਰਿੰ: ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਵੁਮੈਨ ਪਿ੍ਰੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪਿ੍ਰੰਸੀਪਲ ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media