ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਨੇ ਞਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਤੋਂ ਪਹਿਲਾਂ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤੇ।
ਕੌਂਸਲ ਦੇ ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵਨਿਊ ਦੀ ਕਾਰਜ਼ਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਵੁਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਫਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …