ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਐਥਲੀਟ ਨੂੰ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਵਲੋਂ ਕਰਵਾਈ ਗਈ ਹਾਫ ਮੈਰਾਥਨ ’ਚ ਵਿਸ਼ੇਸ਼ ਅਥਲੀਟ ਵਜੋਂ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਖਿਡਾਰਨ ਸ਼ੁਭਜੀਤ ਕੌਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਹਾਫ਼ ਮੈਰਾਥਨ ਦਾ ਆਂਸਲ ਟਾਊਨ ਵੇਰਕਾ ਬਾਈਪਾਸ ਵਿਖੇ ਅਗਾਜ਼ ਹੋਇਆ ਜਿਸ ਵਿੱਚ ਲਗਭਗ 2000 ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਖਿਡਾਰਨ ਸ਼ੁਭਜੀਤ ਕੌਰ ਨੂੰ ਸ਼ਾਨਦਾਰ ਕਾਬਲੀਅਤ ਦਾ ਮੁਜ਼ਾਹਰਾ ਕਰਨ ’ਤੇ 2100/- ਰੁਪਏ ਦਾ ਨਕਦ ਇਨਾਮ ਅਤੇ ਟਰਾਫੀ ਦਿੱਤੀ ਗਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …