ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਸੰਤਪੁਰਾ ਪਟਿਆਲਾ ਗੇਟ ਸੰਗਰੂਰ ਵਿਖੇ ਚੱਲ ਰਹੀ ਹੋਮਿਓਪੈਥੀ ਡਿਸਪੈਂਸਰੀ ‘ਚ ਨਿਸ਼ਕਾਮ ਸੇਵਾਵਾਂ ਨਿਭਾਅ ਰਹੇ ਡਾਕਟਰ ਤੇਜਿੰਦਰ ਸਿੰਘ ਅਤੇ ਡਾ. ਮਾਨਵੀ ਸ਼ਰਮਾ ਦਾ ਸਨਮਾਨ ਕੀਤਾ ਗਿਆ।ਇੱਕ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਾਮ ਸਿੰਘ ਵਲੋਂ ਡਾ. ਸਾਹਿਬਾਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਹੁਣ ਇਹ ਡਿਸਪੈਂਸਰੀ ਸੋਮਵਾਰ ਤੋਂ ਸ਼ਨੀਵਾਰ ਰੋਜ਼ਾਨਾ ਸ਼ਾਮ 4 ਵਜੇ ਤੋਂ 7 ਵਜੇ ਤੱਕ ਖੱਲਿਆ ਕਰੇਗੀ।10 ਦਿਨ ਦੀ ਪਰਚੀ ਦੇ 30 ਰੁਪਏ ਹੋਣਗੇ ਅਤੇ ਦਵਾਈ ਫਰੀ ਦਿੱਤੀ ਜਾਵੇਗੀ।ਪ੍ਰਧਾਨ ਗੁਰਮੀਤ ਸਿੰਘ ਅਤੇ ਪ੍ਰਬੰਧਕੀ ਕਮੇਟੀ ਵਲੋਂ ਵਿਸ਼ੇਸ਼ ਸੇਵਾਵਾਂ ਲਈ ਡਾ. ਤਜਿੰਦਰ ਸਿੰਘ ਅਤੇ ਡਾ. ਮਾਨਵੀ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜਨਰਲ ਸਕੱਤਰ ਮੋਹਨ ਸਿੰਘ, ਕੈਸ਼ੀਅਰ ਗੁਰਮੀਤ ਸਿੰਘ ਕਾਲੜਾ, ਸਹਾਇਕ ਕੈਸ਼ੀਅਰ ਮਹਿੰਦਰ ਕੁਮਾਰ, ਵਰਿੰਦਰਜੀਤ ਸਿੰਘ ਬਜਾਜ ਪ੍ਰੈਸ ਸਕੱਤਰ, ਜਤਿੰਦਰਪਾਲ ਸਿੰਘ ਹੈਪੀ, ਆਰ.ਕੇ ਅਰਵਿੰਦਰ ਪਾਲ ਸਿੰਘ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਜਥੇ ਦੀਆਂ ਬੀਬੀਆਂ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …