ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕੀਤੀ ਗਈ ਤੇ ਢੋਲ ਦੀ ਤਾਲ ‘ਤੇ ਵਿਦਿਆਰਥੀਆਂ ਨੇ ਪੰਜਾਬ ਭੰਗੜਾ ਅਤੇ ਗਿੱਧਾ ਪੇਸ਼ ਕੀਤਾ।ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਸਭਿਆਚਾਰ ਤੋਂ ਜਾਣੂ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਸਾਖੀ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਲਈ ਅਪਣਾ ਪਰਿਵਾਰ ਕੁਰਬਾਨ ਕਰ ਦਿੱਤਾ ਸੀ।ਇਸ ਦਿਨ 13 ਅਪ੍ਰੈਲ 1699 ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖ਼ਾਲਸਾ ਪੰਥ ਦੀ ਨੀਂਹ ਰੱਖੀ ਸੀ।ਉਨ੍ਹਾਂ ਕਿਹਾ ਕਿ 1919 ਵਿੱਚ ਜਰਨਲ ਡਾਇਰ ਦੁਆਰਾ ਵਿਸਾਖੀ ‘ਤੇ ਨਿਹੱਥੇ ਲੋਕਾਂ ਉਪਰ ਗੋਲੀਆਂ ਚਲਾ ਕੇ ਬੇਗੁਨਾਹ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਸ ਕਤਲੇਆਮ ਦੀ ਸਾਜਿਸ਼ ਰਚਣ ਵਾਲੇ ਜਰਨਲ ਡਾਇਰ ਨੂੰ ਸਰਦਾਰ ਊਧਮ ਸਿੰਘ ਨੇ ਗੋਲੀ ਮਾਰ ਕੇ ਇਸ ਦਾ ਬਦਲਾ ਲਿਆ ਸੀ।ਇਹ ਤਿਉਹਾਰ ਸਿੱਖ, ਹਿੰਦੂ, ਇਸਾਈ, ਬੌਧ ਆਦਿ ਦੁਆਰਾ ਅਲੱਗ ਅਲੱਗ ਢੰਗ ਨਾਲ ਮਨਾਇਆ ਜਾਂਦਾ ਹੈ।
ਸਕੂਲ ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਮੈਨੇਜਮੈਂਟ ਨੇ ਸਭ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …