Tuesday, September 15, 2026

ਕੈਬਿਨਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਵਿਖੇ 90 ਲੱਖ ਦੀ ਲਾਗਤ ਨਾਲ ਬਨਣ ਵਾਲੇ ਸ਼ੈਡ ਦਾ ਉਦਘਾਟਨ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਬੇਮੋਸਮੀ ਬਾਰਸ਼ਾਂ ਕਰਕੇ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਉਸਨੂੰ ਪੂਰਾ ਕੀਤਾ ਜਾਵੇਗਾ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਵਿਖੇ ਅਨਾਜ ਮੰਡੀ ਮਾਰਕੀਟ ਕਮੇਟੀ ਗਹਿਰੀ ਵਿਖੇ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੀਲ ਕਵਚ ਸੈਡ ਦਾ ਉਦਘਾਟਨ ਕਰਨ ਉਪਰੰਤ ਕੀਤਾ।ਉਨਾਂ੍ਹ ਦੱਸਿਆ ਕਿ ਇਹ ਸੈਡ ਦੋ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਹੋ ਜਾਵੇਗਾ।ਉਨਾਂ੍ਹ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੰਮ ਦੀ ਗੁਣਵਤਾ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਮਿਥੇ ਸਮੇ ਦੇ ਅੰਦਰ ਅੰਦਰ ਕੰਮ ਮੁਕੰਮਲ ਕੀਤਾ ਜਾਵੇ।
ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਰਸਾਨੀ ਹਿੱਤਾਂ ਲਈ ਪੂਰੀ ਤਰਾ੍ਹ ਵਚਨਬੱਧ ਹੈ ਅਤੇ ਬੇਮੋਸਮੀ ਬਾਰਸ਼ਾਂ ਕਰਕੇ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ ਦੀ ਭਰਪਾਈ ਕੀਤੀ ਜਾਵੇਗੀ।ਉਨਾਂ੍ਹ ਦੱਸਿਆ ਕਿ ਹਰੇਕ ਕਿਸਾਨ ਨੂੰ ਬੜੇ ਪਾਰਦਰਸ਼ੀ ਢੰਗ ਨਾਲ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਮੌਕੇ ਪ੍ਰਧਾਨ ਸੁਰਜੀਤ ਕੰਗ ਗਹਿਰੀ ਅਨਾਜ ਮੰਡੀ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਛਨਾਖ ਸਿੰਘ, ਸਰਬਜੀਤ ਸਿੰਘ ਡਿੰਪੀ ਐਸ.ਡੀ.ਓ ਮੰਡੀ ਬੋਰਡ ਰਾਵਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।

 

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …