Tuesday, September 15, 2026

ਨਗਰ ਸੁਧਾਰ ਟਰੱਸਟ ਸ਼ਹਿਰ ਦੇ ਵਿਕਾਸ ਵਿਚ ਨਹੀ ਛੱਡੇਗਾ ਕੋਈ ਕਮੀ – ਨਿੱਜ਼ਰ

ਅਸ਼ੋਕ ਤਲਵਾੜ ਨੂੰ ਚੇਅਰੈਮਨ ਬਣਨ ਤੇ ਦਿੱਤੀ ਵਧਾਈ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਦੇ ਵਿਕਾਸ ਵਿੱਚ ਕਿਸੇ ਤਰਾ੍ਹ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਨਗਰ ਸੁਧਾਰ ਟਰੱਸਟ ਦੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਦੇ ਓ.ਐਸ.ਡੀ ਮਨਪ੍ਰੀਤ ਸਿੰਘ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਾ ਅਹੁੱਦਾ ਸੰਭਾਲਣ ‘ਤੇ ਅਸ਼ੋਕ ਤਲਵਾੜ ਨੂੰ ਕੈਬਿਨਟ ਮੰਤਰੀ ਨਿੱਜ਼ਰ ਦਾ ਸੰਦੇਸ਼ ਦਿੰਦਿਆਂ ਕੀਤਾ। ਉਨਾਂ ਦੱਸਿਆ ਕਿ ਕੈਬਨਿਟ ਮੰਤਰੀ ਨਿੱਜ਼ਰ ਕੈਬਨਿਟ ਦੀ ਮੀਟਿੰਗ ਹੋਣ ਕਰਕੇ ਨਹੀ ਆ ਸਕੇ।ਵਧਾਈ ਸੰਦੇਸ਼ ਦਿੰਦਿਆਂ ਉਨਾਂ ਕਿਹਾ ਹੈ ਕਿ ਨਵੇ ਚੇਅਰਮੈਨ ਦੇ ਬਣਨ ਨਾਲ ਟਰੱਸਟ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਵਿਕਾਸ ਕਾਰਜ਼ਾਂ ਵਿਚ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ।ਨਗਰ ਸੁਧਾਰ ਟਰੱਸਟ ਦੇ ਨਵੇ ਚੇਅਰਮੈਨ ਦੀ ਅਗਵਾਈ ਹੇਠ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਹਾਸਲ ਕਰੇਗਾ ਅਤੇ ਸ਼ਹਿਰ ਦੀ ਦਿੱਖ ਇਕ ਨਵਾਂ ਰੂਪ ਪ੍ਰਦਾਨ ਕਰੇਗਾ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …