ਸੰਗਰੂਰ, 13 ਐਪਰਲ (ਜਗਸੀਰ ਲੌਂਗੋਵਾਲ) – ਗੋਲਡਨ ਬੈਲਸ ਗਲੋਬਲ ਸਕੂਲ ਸੁਨਾਮ ‘ਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਨੰਨ੍ਹੇ ਮੁੰਨੇ ਬੱਚਿਆਂ ਨੇ ਪੂਰੀ ਮਸਤੀ ਕੀਤੀ ਅਤੇ ਐਕਟੀਵਿਟੀ ਮੁਕਾਬਲੇ ਵਿੱਚ ਭਾਗ ਲਿਆ।ਬੱਚੇ ਪੰਜਾਬੀ ਸੱਭਿਆਚਾਰ ਤੇ ਪਹਿਰਾਵੇ ‘ਚ ਤਿਆਰ ਹੋ ਕੇ ਆਏ।ਪ੍ਰਿੰਸੀਪਲ ਮੈਡਮ ਸ੍ਰੀਮਤੀ ਕੈਲਾਸ਼ ਬਾਂਸਲ ਨੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਹਰ ਤਿਉਹਾਰ ਮੌਕੇ ਪ੍ਰੋਗਰਾਮ ਕਰਵਾਏ ਜਾਂਦੇ ਹਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …