Monday, December 23, 2024

ਸਰੂਪ ਰਾਣੀ ਸਰਕਾਰੀ ਕਾਲਜ ਦਾ 48ਵਾਂ ਤੇ 49ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਿਤ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ ਅੱਜ 48ਵਾਂ ਅਤੇ 49ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 2017-18 ਅਤੇ 2018-19 ਦੇ ਵੱਖ ਵੱਖ ਕਲਾਸਾਂ ਦੇ ਲਗਭਗ 479 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਦੱਸਿਆ ਕਿ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ ਹਲਕਾ ਉਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਉਨਾਂ ਨੇ ਮੁੱਖ ਮਹਿਮਾਨ ਨੂੰ ‘ਜੀ ਆਇਆਂ’ ਕਿਹਾ ਤੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਕਾਲਜ ਦੀ ਸਲਾਨਾ ਰਿਪੋਰਟ ਪੜਣ ਉਪਰੰਤ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।ਡਾ. ਕੁੰਵਰ ਵਿਜੇ ਪ੍ਰਤਾਪ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਰੇ ਡਿਗਰੀ ਪ੍ਰਾਪਤ ਵਿਦਿਆਰਥਣਾਂ ਅਤੇ ਪ੍ਰਿੰਸੀਪਲ ਨੂੰ ਵਧਾਈ ਦਿੱਤੀ।ਉਨਾਂ ਕਿਹਾ ਕਿ ਵਿਦਿਆਰਥੀ ਵੱਡੇ ਮਾਅਰਕੇ ਮਾਰ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ।ਵਿਦਿਆਰਥਣਾਂ ਨੇ ਡਾਂਸ, ਸੰਗੀਤ ਵਿਭਾਗ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਮਾਰੋਹ ਵਿੱਚ ਕਾਲਜ ਕਾਉਂਸਲ ਤੇ ਸਟਾਫ ਨੇ ਹਾਜ਼ਰੀ ਲਵਾਈ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …