Sunday, December 22, 2024

ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ – ਵਿਧਾਇਕ ਡਾ. ਗੁਪਤਾ, ਸੰਧੂ ਤੇ ਕੁੰਵਰ

ਸ਼ਹੀਦਾਂ ਦੀ ਬਦੌਲਤ ਹੀ ਮਾਣ ਰਹੇ ਹਾਂ ਅਜ਼ਾਦੀ ਦਾ ਨਿੱਘ-ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਉਂਦੀਆਂ ਰਹਿੰਦੀਆਂ ਹਨ, ਜੋ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਹਨ।ਅੱਜ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਵਿਧਾਇਕ ਡਾ: ਅਜੈ ਗੁਪਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੀਤਾ। ਇਨ੍ਹਾਂ ਵਿਧਾਇਕਾਂ ਨੇ ਦੱਸਿਆ ਕਿ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਹੋਰ ਤੇਜ਼ ਕੀਤਾ ਸੀ।ਜਿਸ ਦੀ ਬਦੌਲਤ ਅਸੀਂ ਆਜ਼ਾਦ ਫਿਜਾ ਦਾ ਨਿੱਘ ਮਾਣ ਰਹੇ ਹਾਂ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਸ਼ਹੀਦਾਂ ਕਾਰਣ ਹੀ ਇਸ ਧਰਤੀ ਤੋਂ ਹੀ ਅੰਗਰੇਜ਼ਾਂ ਸਾਮਰਾਜ ਦੇ ਪਤਨ ਦੀ ਸ਼ੁਰੂਆਤ ਹੋਈ ਸੀ।ਜਿਲ੍ਹਾ ਪ੍ਰਸਾਸ਼ਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਪਹੁੰਚੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …