ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ- ਖੇਤੀਬਾੜੀ ਅਧਿਕਾਰੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਗਰੀਨਿ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਤਹਿਤ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ ਅਤੇ ਖੇਤਾਂ ਨੂੰ ਅੱਗ ਦੇ ਸੇਕ ਤੋਂ ਬਚਾਉਣ ਲਈ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ, ਬਾਗਬਾਨੀ, ਭੂਮੀ ਰੱਖਿਆ, ਬਿਜਲੀ, ਸਹਿਕਾਰੀ ਸਭਾਵਾਂ, ਨਹਿਰੀ ਆਦਿ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਬਤੌਰ ਸੈਕਟਰ ਅਫਸਰ ਅਤੇ ਪਿੰਡ ਪੱਧਰੀ ਨੋਡਲ ਅਫਸਰ ਵਜੋਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਅੱਗ ਲੱਗਣ ਦੀਆਂ ਘਟਨਾਵਾ ਨੂੰ ਰੋਕਣ ਲਈ ਕੰਮ ਕਰਨਗੇ।ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਇਸ ਵਿਸ਼ੇ ‘ਤੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਦਿੱਤੀ।ਉਨਾਂ ਕਿਹਾ ਕਿ ਸਾਰੇ ਕਰਮਚਾਰੀ ਇਸ ਕੰਮ ਲਈ ਦਿਨ-ਰਾਤ ਕੰਮ ਕਰਨ ਤਾਂ ਜੋ ਪੰਜਾਬ ਦੀ ਜ਼ਮੀਨ ਨੂੰ ਬੰਜ਼ਰ ਹੋਣ ਤੋਂ ਰੋਕਿਆ ਜਾ ਸਕੇ।
ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਸਾੜਨ ਨਾਲ ਵੱਡੀ ਮਾਤਰਾ ਵਿੱਚ ਜ਼ਰੂਰੀ ਖ਼ੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ ਅਤੇੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ।ਜ਼ਮੀਨ ਵਿਚਲੇ ਮਿੱਤਰ ਕੀੜੇ ਅਤੇ ਹੋਰ ਲਾਭ ਦਾ ਇਕ ਸੂਖਮ ਜੀਵ ਸੜ ਜਾਂਦੇ ਹਨ।ਇਸ ਦੇ ਉਲਟ ਜੇਕਰ ਫਸਲੀ ਰਹਿੰਦ-ਖੂਹੰਦ ਨੂੰ ਖੇਤ ਵਿੱਚ ਹੀ ਦਬਾ ਦਿੱਤਾ ਜਾਵੇ ਤਾਂ ਇਸ ਨਾਲ ਧਰਤੀ ਵਿੱਚ ਪਾਣੀ ਜਜ਼ਬ ਕਰਨ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਫਸਲਾਂ ਦਾ ਝਾੜ ਵੀ ਵਧਦਾ ਹੈ।
ਇਸ ਮੌਕੇ ਜਗਤਾਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਤਜਿੰਦਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਤਜਿੰਦਰ ਸਿੰਘ ਖੇਤੀਬਾੜੀ ਅਫਸਰ, ਅਰਜਨ ਸਿੰਘ ਸੀਨੀ. ਸਹਾਇਕ ਪੰਚਾਇਤੀ ਵਿਭਾਗ, ਮਲਕੀਅਤ ਸਿੰਘ ਭੂਮੀ ਰੱਖਿਆ ਅਫਸਰ, ਕਰਨਪਾਲ ਸਿੰਘ ਨਿਰੀਖਕ ਸਹਿਕਾਰੀ ਸਭਾਵਾਂ, ਅਭਿਸ਼ੇਕ ਕੁਮਾਰ ਉਪ ਮੰਡਲ ਅਫਸਰ ਨਹਿਰੀ ਵਿਭਾਗ ਵੀ ਮੌਜ਼ੂਦ ਸਨ।