ਭੀਖੀ, 13 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸਾਖੀ ਦਾ ਤਿਓਹਾਰ ਬੜੇ ਹੀ ਉਤਸ਼ਾਹ ਨਾਲ
ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਵਿਸਾਖੀ ਦਿਹਾੜੇ ਦੇ ਮੌਸਮੀ, ਧਾਰਮਿਕ ਤੇ ਇਤਿਹਾਸਕ ਮਹੱਤਵ ਦੀ ਜਾਣਕਾਰੀ ਦਿੱਤੀ ਗਈ।ਉਨਾਂ ਨੇ ਸ਼ਬਦ ਗਾਇਨ, ਭਾਸ਼ਣ, ਕੁਇਜ਼ ਅਤੇ ਡਰਾਇੰਗ ਮੁਕਾਬਲਿਆਂ ਵਿੱਚ ਹਿੱਸਾ ਵੀ ਲਿਆ।ਨਰਸਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਲਿਜਾਇਆ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਤੇ ਸਟਾਫ਼ ਮੈਂਬਰ ਮੌਜ਼ੂਦ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media