Sunday, December 22, 2024

ਈ.ਟੀ.ਓ ਨੇ ਗਹਿਰੀ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ

ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਕਿਸਾਨਾਂ ਨੂੰ ਕੀਤੀ ਜਾਵੇਗੀ ਕਣਕ ਦੀ ਪੂਰੀ ਅਦਾਇਗੀ

ਜੰਡਿਆਲਾ ਗੁਰੂ, 14 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਅਨਾਜ ਮੰਡੀ ਗਹਿਰੀ (ਜੰਡਿਆਲਾ ਗੁਰੂ) ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।ਉਨ੍ਹਾਂ ਇਥੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ ਅਤੇ ਕਿਸਾਨਾਂ ਦੀ ਜਿਣਸ ਦੀ ਅਦਾਇਗੀ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਨਿਯਮਤ ਤੌਰ ਤੇ ਨਾਲੋ-ਨਾਲ ਕੀਤੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਕੇਂਦਰ ਵਲੋਂ ਮੌਸਮ ਦੀ ਖਰਾਬੀ ਕਾਰਨ ਹੋ ਰਹੇ ਕਣਕ ਦੇ ਟੋਟੇ ਉਤੇ ਜੋ ਰਕਮ ਦਾ ਕੱਟ ਲਗਾਇਆ ਗਿਆ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਹ ਪੈਸਾ ਵੀ ਆਪਣੇ ਕੋਲੋਂ ਕਿਸਾਨਾਂ ਨੂੰ ਦੇਣ ਦਾ ਵੱਡਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਣਕ ਦੇ ਖਰਾਬੇ ਦੀ ਰਕਮ ਵੀ ਕਿਸਾਨਾਂ ਨੂੰ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।
ਈ.ਟੀ.ਓ ਨੇ ਦੱਸਿਆ ਕਿ ਮੰਡੀਆਂ ‘ਚ ਕਣਕ ਦੀ ਸੁਚਾਰੂ ਖਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਬਿਲਕੁੱਲ ਵੀ ਖੱਜ਼ਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।ਮੰਡੀਆਂ ’ਚ ਹਰੇਕ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ ‘ਚ ਬਾਰਦਾਣੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਿਕ ਤਰਪਾਲਾਂ ਦੀ ਉਪਲੱਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ੍ਰਵੀ ਬਣਾਇਆ ਜਾਵੇ।ਉਨ੍ਹਾਂ ਸਮੂਹ ਕਿਸਾਨਾਂ, ਆੜ੍ਹਤੀਆਂ ਨੂੰ ਸੁਖਾਵੇਂ ਮਾਹੌਲ ’ਚ ਖਰੀਦ ਪਕਿਰਿਆ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਮੰਡੀ ‘ਚ ਆਈ ਕਣਕ ਦੀ ਨਾਲੋਂ ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ।ਪੰਜਾਬ ਸਰਕਾਰ ਵਲੋਂ ਖਰੀਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕੀਤੀ ਜਾਵੇਗੀ।
ਇਸ ਮੌਕੇ ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ, ਪ੍ਰਧਾਨ ਸੁਰਜੀਤ ਸਿੰਘ ਕੰਗ, ਸੂਬੇਦਾਰ ਛਨਾਕ ਸਿੰਘ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਆਗੂ, ਕਿਸਾਨ ਅਤੇ ਆੜ੍ਹਤੀਏ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …