ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਦਾ 132ਵਾਂ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ।ਡਾ. ਭੀਮ ਰਾਓ ਅੰਬੇਡਕਰ ਸਮਾਜ ਭਲਾਈ ਸੰਸਥਾ ਵਲੋਂ ਪਹਿਲੀ ਕਲਾਸ ਤੋਂ 11 ਵੀਂ ਕਲਾਸ ਤੱਕ ਦੇ ਪਹਿਲੀ, ਦੂਜੀ, ਤੀਸਰੀ ਪੁਜੀਸ਼ਨ ’ਤੇ ਆਉਣ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ ਅਤੇ 16 ਹੋਣਹਾਰ ਬੱਚਿਆਂ ਜਿੰਨਾਂ ਨੇ ਵੱਖ-ਵੱਖ ਅਦਾਰਿਆਂ ਵਿੱਚ ਨਵੀਂ ਨੌਕਰੀ ਪ੍ਰਾਪਤ ਕੀਤੀ, ਉਨ੍ਹਾਂ ਨੂੰ ਵੀ ਵਿਨਰਜੀਤ ਗੋਲਡੀ ਸ਼੍ਰੋਮਣੀ ਅਕਾਲੀ ਦਲ ਅਤੇ ਅਮਰੀਕ ਸਿੰਘ ਕੈਥ ਜਿਲ੍ਹਾ ਪ੍ਰਧਾਨ ਬੀ.ਐਸ.ਪੀ ਵਲੋਂ ਸਨਮਾਨਿਆ ਗਿਆ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਅਵਤਾਰ ਸਿੰਘ, ਡਾ. ਮਨਦੀਪ ਸਿੰਘ, ਗੁਰਮੇਲ ਸਿੰਘ, ਨਿਰਮਲ ਫੌਜੀ, ਪ੍ਰੀਤਮ ਸਿੰਘ, ਧੀਰਾ ਸਿੰਘ, ਅਮੋਲਕ ਸਿੰਘ, ਕਰਨੈਲ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਜਸਵੀਰ ਸਿੰਘ, ਰਣਧੀਰ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ ਲੱਖੀ ਮੌਜ਼ੂਦ ਸਨ ਤੇ ਸਟੇਜ਼ ਦੀ ਕਾਰਵਾਈ ਜਸਮੇਲ ਸਿੰਘ ਜੱਸੀ ਨੇ ਨਿਭਾਈ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …