ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਮੰਡੀ ਬੋਰਡ ਦੇ ਦਫਤਰ ਵਿਖੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਬਾਬਾ ਸਾਹਿਬ ਡਾਕਟਰ
ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਸਵੀਰ ਸਿੰਘ ਸਮਾਓ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਦੇਸ਼ ਦੇ ਸੰਵਿਧਾਨ ਦੀ ਰਚਨਾ ਕਰਦਿਆਂ ਸਭਨਾਂ ਨੂੰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ ਸਨ।ਉਨ੍ਹਾਂ ਦਲਿਤਾਂ ਅਤੇ ਘੱਟਗਿਣਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੀ ਵੱਡੇ ਉਪਰਾਲੇ ਕੀਤੇ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ।ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀ ਚੀਮਾਂ ਮੰਡੀ ਵਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਕਰਵਾਏ ਜਾ ਰਹੇ ਸਮਾਗਮ ਦਾ ਕਾਰਡ ਵੀ ਰਲੀਜ਼ ਕੀਤਾ ਗਿਆ ਤੇ ਲੱਡੂ ਵੀ ਵੰਡੇ ਗਏ।
ਇਸ ਸਮੇਂ ਹਰਿੰਦਰ ਸਿੰਘ ਲੇਖਾਕਾਰ, ਬਲਜੀਤ ਸਿੰਘ ਮੰਡੀ ਸੁਪਰਵਾਈਜ਼ਰ, ਭੀਮ ਸਿੰਘ, ਲਵਪ੍ਰੀਤ ਸਿੰਘ, ਸੱਤਪਾਲ ਸਿੰਘ, ਬਿੱਟੂ ਸਿੰਘ, ਡਾਕਟਰ ਭੀਮ ਸਿੰਘ ਭੂਕਲ ਅਤੇ ਵੱਡੀ ਗਿਣਤੀ ‘ਚ ਪਤਵੰਤੇ ਮੌਜ਼ੂਦ ਸਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media