ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਗੈਰਕਾਨੂੰਨੀ ਕਬਜ਼ਿਆਂ ਖਿਲਾਫ ਪਹਿਲਾਂ ਤੋਂ ਚੱਲ ਰਹੀ ਮੁਹਿੰਮ ਤਹਿਤ ਵਧੀਕ ਉਪ ਕਮਿਸ਼ਨਰ ਪੁਲੀਸ ਟਰੈਫਿਕ
ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਦੀ ਅਗਵਾਈ ਹੇਠ ਇੰਸਪੈਕਟਰ ਅਨੂਪ ਕੁਮਾਰ ਅਤੇ ਇੰਸਪੈਕਟਰ ਪਰਮਜੀਤ ਸਿੰਘ ਟਰੈਫਿਕ ਜ਼ੋਨ ਇੰਚਾਰਜ਼ ਵਲੋਂ ਲਾਰੰਸ ਰੋਡ ਤੋਂ ਨਾਵਲਟੀ ਚੌਂਕ ਵਿਖੇ ਜਿਥੇ ਨਜਾਇਜ਼ ਕਬਜ਼ੇ ਹਟਾਏ ਗਏ, ਉਥੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੜਕਾਂ ‘ਤੇ ਬੇਤਰਤੀਬੇ ਪਾਰਕ ਕੀਤੇ ਵਾਹਨਾਂ ਦੇ ਗਲਤ ਪਾਰਕਿੰਗ ਚਲਾਨ ਕੱਟੇ ਗਏ।ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ/ ਫੁੱਟਪਾਥਾਂ ‘ਤੇ ਨਾ ਲਗਾਉਣ ਅਤੇ ਵਾਹਣ ਇੱਕ ਲਾਈਨ ਵਿੱਚ ਹੀ ਪਾਰਕ ਕਰਨ।ਉਨਾਂ ਕਿਹਾ ਕਿ ਜੇਕਰ ਕਿਸੇ ਨੇ ਦੁਕਾਨਾਂ ਦਾ ਸਮਾਨ ਬਾਹਰ ਲਗਾਉਂਦਾ ਹੈ ਤਾਂ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਸਮੇਂ ਗਲਤ ਪਾਰਕ ਕੀਤੇ ਵਾਹਣ ਟੋਅ ਕਰਕੇ ਉਨਾਂ ਦੇ ਚਲਾਨ ਕੀਤੇ ਗਏ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕਰਨ ਵਿੱਚ ਉਹ ਟਰੈਫਿਕ ਪੁਲਿਸ ਨੂੰ ਸਹਿਯੋਗ ਦੇਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media