ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੀ ਸਿਰਮੌਰ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਵਿੱਦਿਅਕ ਅਦਾਰੇ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਪ੍ਰਾਇਮਰੀ ਵਿਭਾਗ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਆਰੰਭਤਾ ਸ਼ਬਦ ਗਾਇਨ ਨਾਲ ਕੀਤੀ ਗਈ।ਸੈਮੀਨਾਰ ਵਿੱੱਚ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਵਲੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਖਾਲਸਾ ਸਾਜਨਾ ਦਿਵਸ ਦਾ ਇਤਿਹਾਸ ਸਾਂਝਾ ਕੀਤਾ ਗਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੰਮ੍ਰਿਤ ਦੀ ਮਹਾਨਤਾ ਦੱਸਦੇ ਹੋਏ ਕੇਸਾਂ ਦੀ ਸੰਭਾਲ ਕਰਨ ਅਤੇ ਗੁਰੂ ਵਾਲੇ ਬਣਨ ਪ੍ਰੇਰਨਾ ਦਿੱਤੀ।ਸਕੂਲ ਦੇ ਮੈਂਬਰ ਇੰਚਾਰਜ਼ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਪ੍ਰੋ. ਹਰੀ ਸਿੰਘ ਨੇ ਵਿਦਿਆਰਥੀਆਂ ਨੂੰ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਦੱਸਦੇ ਹੋਏ ਗੁਰੂ ਸਾਹਿਬ ਦੁਆਰਾ ਦਰਸਾਈ ਮਰਯਾਦਾ ਅਨੁਸਾਰ ਜੀਵਨ ਜਿਉਣ ਅਤੇ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਿੰਸੀਪਲ ਮਨਦੀਪ ਸਿੰਘ ਨੇ ਬੱਚਿਆਂ ਨੂੰ ਵਡਮੁੱਲੇ ਇਤਿਹਾਸ ਨਾਲ ਜੁੜਨ ਅਤੇ ਵਧ-ਚੜ੍ਹ ਕੇ ਧਾਰਮਿਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਇਸ ਸੈਮੀਨਾਰ ਵਿੱਚ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ, ਪ੍ਰਾਇਮਰੀ ਵਿਭਾਗ ਮੁੱਲ਼ ਅੀਧਆਪਕਾ ਰਵਿੰਦਰ ਕੌਰ ਨਰੂਲਾ ਅਤੇ ਅਧਿਆਪਕ ਸਾਹਿਬਾਨ ਵੀ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media