Sunday, December 22, 2024

ਕਣਕ ਦੇ ਭਾਅ ‘ਚ ਕਟੌਤੀ – ਕਿਸਾਨਾਂ ਨੇ ਖੋਲਿਆ ਕੇਂਦਰ ਸਰਕਾਰ ਖਿਲਾਫ ਮੋਰਚਾ

18 ਅਪ੍ਰੈਲ ਨੂੰ ਸਮਰਾਲਾ ਸਟੇਸ਼ਨ ‘ਤੇ 4 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ – ਪਾਲ ਮਾਜਰਾ/ ਢੀਂਡਸਾ/ਮੰਜ਼ਾਲੀਆਂ

ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਦੀ ਕੁਦਰਤੀ ਆਫਤ ਨੇ ਜੋ ਕਿਸਾਨਾਂ ਦਾ ਨੁਕਸਾਨ ਕੀਤਾ ਸੋ ਕੀਤਾ, ਹੁਣ ਕੇਂਦਰ ਦੀ ਮੋਦੀ ਸਰਕਾਰ ਵੀ ਕਿਸਾਨਾਂ ਦੀ ਖੂਨ ਚੂਸਣ ਦੀ ਤਿਆਰੀ ਕਰ ਚੁੱਕੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਕਰਦਿਆਂ ਕਿਹਾ ਕਿ ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰਾਲੇ ਵਲੋਂ ਕਣਕ ਦੀ ਖਰੀਦ ਸਬੰਧੀ ਜਾਰੀ ਕੀਤੇ ਗਏ ਨਵੇਂ ਫੁਰਮਾਨਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਕੇਂਦਰ ਸਰਕਾਰ ਵਲੋਂ ਕਣਕ ਦੀ ਫਸਲ ਨੂੰ ਕਾਟ ਲਾਉਣ ਦੇ ਫੈਸਲੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲਣ ਦਾ ਐਲਾਨ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਸੀ ਨਾ ਕਿ ਕਣਕ ਦਾ ਮਿਆਰ ਪਰਖਣ ਦੀ ਆੜ ਵਿੱਚ ਕਣਕ ਦੇ ਭਾਅ ਵਿੱਚ ਕਟੌਤੀ ਲਾ ਦਿੱਤੀ ਜਾਵੇ।
ਬੀ.ਕੇ.ਯੂ (ਲੱਖੋਵਾਲ) ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ ਨੇ ਕਿ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ, ਮਜ਼ਦੂਰ 18 ਅਪ੍ਰੈਲ ਨੂੰ ਦੁਪਹਿਰ 12.00 ਵਜੇ ਤੋਂ ਸ਼ਾਮ 4.00 ਵਜੇ ਤੱਕ ਸਮਰਾਲਾ ਰੇਲਵੇ ਸਟੇਸ਼ਨ ਤੇ ਰੇਲਾਂ ਰੋਕੀਆਂ ਜਾਣਗੀਆਂ।ਇਸ ਉਪਰੰਤ ਅਗਲੇ ਸੰਘਰਸ਼ ਦਾ ਵੀ ਐਲਾਨ ਕੀਤਾ ਜਾਵੇਗਾ।
ਗੁਰਸੇਵਕ ਸਿੰਘ ਮੰਜਾਲੀਆਂ ਪ੍ਰਧਾਨ ਬਲਾਕ ਸਮਰਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਕਣਕ ਦੇ ਭਾਅ ਵਿੱਚ ਕਟੌਤੀ ਲਗਾਉਣਾ, ਕਿਸਾਨਾਂ ਦੇ ਜਖਮਾਂ ‘ਤੇ ਲੂਣ ਛਿੜਕਣ ਵਾਲੀ ਗੱਲ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …