Monday, July 20, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਈ ਵਿਸਾਖੀ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਵਿਸਾਖੀ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ।ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਏ.ਐਸ ਗਿੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵਿਸਾਖੀ ਨੂੰ ਸਮਰਪਿਤ ਜਿੱਥੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉਥੇ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਦੇਖ-ਰੇਖ ‘ਚ ਵਿਸਾਖੀ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਆਯੋਜਿਤ ਮੇਲੇ ’ਚ ਲਗਾਏ ਗਏ ਵੱਖ-ਵੱਖ ਸਟਾਲਾਂ ‘ਤੇ ਵਿਦਿਆਰਥੀਆਂ ਦਿਮਾਗੀ ਕਸਰਤ ਅਤੇ ਤੀਖਣ-ਬੁੱਧੀ ਨਾਲ ਸਬੰਧਿਤ ਖੇਡਾਂ ਖਿਡਾਈਆਂ ਗਈਆਂ।
ਪ੍ਰਿੰਸੀਪਲ ਗਿੱਲ ਨੇ ਵਿਦਿਆਰਥੀਆਂ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪਹਿਰਾਵੇ ’ਚ ਸੱਜ ਕੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਵਿਦਿਆਰਥੀਆਂ ਵੱਲੋਂ ਭੰਗੜਾ, ਨਾਟਕ ਅਤੇ ਡਾਂਸ ਆਦਿ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਮਾਗਮ ਦੌਰਾਨ ਮੁੱਖ ਆਕਰਸ਼ਨ ਹੁਨਰ-ਏ-ਪੇਸ਼ਕਾਰੀ ਰਿਹਾ।ਸਕੂਲ ‘ਚ ਅਲੋਪ ਹੋ ਰਹੀ ਪੰਜਾਬੀ ਵਿਰਾਸਤ ਤੋਂ ਜਾਣੂ ਕਰਵਾਉਣ ਹਿੱਤ ਪ੍ਰਦਰਸ਼ਨੀ ਲਗਾਈ ਗਈ।ਜਿਸ ਵਿਚ ਘਰੇਲੂ ਵਸਤਾਂ ਜਿਵੇਂ ਚਰਖਾ, ਪਿੱਤਲ ਦੇ ਭਾਂਡੇ ,ਕੈਂਹ ਦੇ ਭਾਂਡੇ, ਪੁਰਾਣੇ ਸਿੱਕੇ ਆਦਿ ਬਾਰੇ ਵਿਦਿਆਰਥੀਆਂ ਨੇ ਜਾਣਕਾਰੀ ਹਾਸਲ ਕੀਤੀ।ਅਧਿਆਪਕਾਂ ਦੀ ਦੇਖ-ਰੇਖ ‘ਚ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ।ਇਸ ਮੌਕੇ ਉਕਤ ਦੋਵੇਂ ਸਕੂਲਾਂ ’ਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸਨ ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …