ਮੰਡੀਆਂ ‘ਚ ਕਣਕ ਦੀ ਖਰੀਦ ਦੇ ਮੁਕੰਮਲ ਪਬੰਧ – ਧਾਲੀਵਾਲ
ਅਜਨਾਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ।
ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਕਣਕ ਦੀ ਸੁਚਾਰੂ ਖ਼ਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਬਿਲਕੁਲ ਵੀ ਖੱਜ਼ਲ-ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੰਡੀਆਂ ’ਚ ਹਰੇਕ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ ’ਚ ਬਾਰਦਾਨੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਿਕ ਤਰਪਾਲਾਂ ਦੀ ਉਪਲੱਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਸਮੂਹ ਕਿਸਾਨਾਂ, ਆੜ੍ਹਤੀਆਂ ਨੂੰ ਸੁਖਾਵੇਂ ਮਾਹੌਲ ’ਚ ਖ਼ਰੀਦ ਪ੍ਰਕਿਰਿਆ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕੀ ਹੋਈ ਕਣਕ ਹੀ ਲੈ ਕੇ ਆਉਣ।
ਇਸ ਮੌਕੇ ਐਡਵੋਕੇਟ ਰਾਜੀਵ ਮਦਾਨ ਰਾਜਾ, ਗੁਰਜੰਟ ਸਿੰਘ ਸੋਹੀ, ਚਰਨਜੀਤ ਸਿੰਘ ਸਿੱਧੂ, ਜ਼ਿਲਾ ਫ਼ੂਡ ਸਪਲਾਈ ਅਫ਼ਸਰ ਅਮਨਦੀਪ ਸਿੰਘ, ਜਿਲਾ ਮੰਡੀ ਅਫ਼ਸਰ ਅਮਨਦੀਪ ਸਿੰਘ, ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਸਾਹਿਬ ਸਿੰਘ ਰੰਧਾਵਾ, ਜ਼ਿਲਾ ਮੈਨੇਜਰ ਵੇਅਰਹਾਊਸ ਗਗਨਦੀਪ ਸਿੰਘ, ਆੜਤੀ ਯੂਨੀਅਨ ਪ੍ਰਧਾਨ ਸਤਬੀਰ ਸਿੰਘ ਸੰਧੂ ਤੇ ਹਰਵਿੰਦਰ ਸਿੰਘ ਸ਼ਾਹ, ਮੰਡੀ ਸੁਪਰਵਾਈਜਰ ਕਾਬਲ ਸਿੰਘ ਸੰਧੂ, ਸਹਿਰੀ ਪ੍ਰਧਾਨ ਦੀਪਕ ਕੁਮਾਰ ਚੈਨਪੁਰੀਆ, ਮਨਜੀਤ ਸਿੰਘ ਬਾਠ, ਗੁਰਦੇਵ ਸਿੰਘ ਨਿੱਜ਼ਰ, ਪਰਮਬੀਰ ਸਿੰਘ ਰੋਖਾ, ਸਿਵਦੀਪ ਸਿੰਘ ਚਾਹਲ, ਕੰਵਰਜਗਦੀਪ ਸਿੰਘ ਗੁਰਾਲਾ, ਟਰੱਕ ਯੂਨੀਅਨ ਪ੍ਰਧਾਨ ਸੁਖਦੇਵ ਸਿੰਘ ਵੇਹਰੂ, ਇੰਦਰਜੀਤ ਸਿੰਘ ਪੰਡੋਰੀ, ਸੁਖਬੀਰ ਸਿੰਘ ਰਿਆੜ, ਬਿਕਰਮਜੀਤ ਸਿੰਘ ਛੀਨਾ, ਜਸਪਿੰਦਰ ਸਿੰਘ ਛੀਨਾ, ਹਰਪਾਲ ਸਿੰਘ ਮੰਨਣ, ਨੋਨਿਹਾਲ ਸਿੰਘ, ਪਵਿੱਤਰ ਸਿੰਘ ਫੈਂਸੀ, ਅਮਰਦੀਪ ਸਿੰਘ ਰਿੰਕੂ, ਸੁਰਿੰਦਰ ਕੁਮਾਰ ਕਾਕਾ, ਅਮਿਤ ਔਲ, ਗੁਰਪ੍ਰੀਤ ਸਿੰਘ ਚਮਿਆਰੀ ਆਦਿ ਹਾਜ਼ਰ ਸਨ।